ਖੇਤਰੀ ਪ੍ਰਤੀਨਿਧ
ਪਟਿਆਲਾ, 13 ਮਈ
ਯੂਥ ਕਾਂਗਰਸ ਲੋਕ ਸਭਾ ਹਲਕਾ ਪਟਿਆਲਾ ਦੇ ਪ੍ਰਧਾਨ ਰਹੇ ਜਿੰਮੀ ਡਕਾਲਾ (ਧਨਵੰੰਤ ਸਿੰਘ) ਜਿੰਮੀ ਡਕਾਲ਼ਾ ਨੂੰ ਜਾਟ ਮਹਾਂ ਸਭਾ ਦੇ ਜ਼ਿਲ੍ਹਾ ਪਟਿਆਲਾ ਦਾ ਪ੍ਰਧਾਨ ਬਣਾਇਆ ਗਿਆ ਹੈ। ਜਿੰਮੀ ਡਕਾਲ਼ਾ ਇੱਥੋਂ ਦੇ ਸ਼ਾਹੀ ਘਰਾਣੇ ਦੇ ਕਰੀਬੀ ਮੰਨੇ ਜਾਂਦੇ ਹਨ। ਜਿਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਪਰਨੀਤ ਕੌਰ ਦੇ ਨਾਲ ਕਰੀਬੀ ਸਬੰਧ ਰਹੇ ਹਨ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸ਼ਿਫਾਰਸ਼ ’ਤੇ ਉਸ ਨੂੰ ਹੁਣ ਜਾਟ ਮਹਾਂ ਸਭਾ ਦਾ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਜਾਟ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਨੇ ਕੀਤੀ। ਜਿਨ੍ਹਾਂ ਨੇ ਜਾਟ ਮਹਾਂ ਸਭਾ ਮਹਿਲਾ ਵਿੰਗ ਦੀ ਸੂਬਾਈ ਪ੍ਰਧਾਨ ਤੇ ਕੈਪਟਨ ਅਮਰਿੰਦਰ ਸਿੰਘ ਦੀ ਧੀ ਬੀਬਾ ਜੈਇੰਦਰ ਕੌਰ ਦੀ ਮੌਜੂਦਗੀ ਵਿਚ ਜਿੰਮੀ ਡਕਾਲਾ ਨੂੰ ਜ਼ਿਲ੍ਹਾ ਪ੍ਰਧਾਨ ਸਬੰਧੀ ਨਿਯੁਕਤੀ ਪੱਤਰ ਅੱਜ ਇਥੇ ਨਿਊ ਮੋਤੀ ਬਾਗ ਪੈਲੇਸ ਵਿੱਚ ਸੌਂਪਿਆ। ਜਿੰਮੀ ਡਕਾਲਾ ਨੇ ਕਿਹਾ ਕਿ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।