ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੰਯੁਕਤ ਕਿਸਾਨ ਮੋਰਚਾ ਅਤੇ ਜਮਹੂਰੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਪੱਤਰ ਪ੍ਰੇਰਕ ਪਟਿਆਲਾ, 4 ਜੁਲਾਈ ਮੁਲਾਜ਼ਮ ਫੈਡਰੇਸ਼ਨਾਂ, ਜਨਤਕ ਜਮਹੂਰੀ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਪਟਿਆਲਾ ਦੀ ਸਾਂਝੀ ਮੀਟਿੰਗ ਨਿਰਮਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਗੁਰਦਵਾਰਾ ਦੂਖ ਨਿਵਾਰਨ ਵਿੱਚ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਕੇਂਦਰੀ ਟਰੇਡ ਯੂਨੀਅਨਾਂ...
Advertisement

ਪੱਤਰ ਪ੍ਰੇਰਕ

ਪਟਿਆਲਾ, 4 ਜੁਲਾਈ

Advertisement

ਮੁਲਾਜ਼ਮ ਫੈਡਰੇਸ਼ਨਾਂ, ਜਨਤਕ ਜਮਹੂਰੀ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਪਟਿਆਲਾ ਦੀ ਸਾਂਝੀ ਮੀਟਿੰਗ ਨਿਰਮਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਗੁਰਦਵਾਰਾ ਦੂਖ ਨਿਵਾਰਨ ਵਿੱਚ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 9 ਜੁਲਾਈ ਨੂੰ ਕੀਤੀ ਜਾ ਰਹੀ ਦੇਸ਼-ਵਿਆਪੀ ਹੜਤਾਲ ਦੇ ਸਮਰਥਨ ਤਹਿਤ ਤਹਿਸੀਲ ਪੱਧਰ ਦੀਆਂ ਰੈਲੀਆਂ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਪਟਿਆਲਾ, ਨਾਭਾ, ਰਾਜਪੁਰਾ, ਸਮਾਣਾ ਤੇ ਪਾਤੜਾਂ ਤਹਿਸੀਲ ਦੇ ਨਾਲ-ਨਾਲ ਘਨੌਰ ਸਬ ਤਹਿਸੀਲ ਵਿੱਚ ਵੀ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿਚ ਦਰਸ਼ਨ ਸਿੰਘ ਬੇਲੂਮਾਜਰਾ, ਹਰਭਜਨ ਸਿੰਘ ਬੁੱਟਰ, ਹਰਦੀਪ ਸਿੰਘ ਟੋਡਰਪੁਰ, ਸੁਖਮਿੰਦਰ ਸਿੰਘ ਬਾਰਨ, ਕੁਲਵੰਤ ਸਿੰਘ ਮੌਲਵੀਵਾਲਾ, ਦਵਿੰਦਰ ਸਿੰਘ ਪੂਨੀਆ, ਸੁਰਜੀਤ ਸਿੰਘ, ਸ਼ਾਮ ਸਿੰਘ, ਤਰਸੇਮ ਸਿੰਘ, ਧੰਨਾ ਸਿੰਘ, ਸੁਨੀਲ ਕੁਮਾਰ, ਗੁਰਦਰਸ਼ਨ ਸਿੰਘ , ਮਲਕੀਤ ਸਿੰਘ, ਪਰੇਮ ਸਿੰਘ ਅਤੇ ਅਵਤਾਰ ਸਿੰਘ ਕੌਰਜੀਵਾਲਾ ਆਗੂ ਹਾਜ਼ਰ ਸਨ।

 

Advertisement