ਜੂਡੋ: ਵੀਰਦਵਿੰਦਰ ਵਾਲੀਆ ਨੇ ਗੋਲਡ ਮੈਡਲ ਜਿੱਤਿਆ
ਪੰਜਾਬੀ ਯੂਨੀਵਰਸਿਟੀ ਵੱਲੋਂ ਬੀਤੇ ਦਿਨੀਂ ਮੋਦੀ ਕਾਲਜ ਪਟਿਆਲਾ ਵਿੱਚ ਅੰਤਰ-ਕਾਲਜ ਜੂਡੋ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਹੇਠ ਹਿੱਸਾ ਲੈਂਦਿਆਂ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀ ਵੀਰ ਦਵਿੰਦਰ ਵਾਲੀਆ ਨੇ...
Advertisement
ਪੰਜਾਬੀ ਯੂਨੀਵਰਸਿਟੀ ਵੱਲੋਂ ਬੀਤੇ ਦਿਨੀਂ ਮੋਦੀ ਕਾਲਜ ਪਟਿਆਲਾ ਵਿੱਚ ਅੰਤਰ-ਕਾਲਜ ਜੂਡੋ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਹੇਠ ਹਿੱਸਾ ਲੈਂਦਿਆਂ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀ ਵੀਰ ਦਵਿੰਦਰ ਵਾਲੀਆ ਨੇ ਸੋਨ ਤਗ਼ਮਾ ਜਿੱਤਿਆ ਹੈ। ਇਸੇ ਤਰ੍ਹਾਂ ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਹਰਮਨ ਅਤੇ ਸਤਗੁਰ ਸਿੰਘ ਨੇ ਕਾਂਸੀ ਦੇ ਤਗਮੇ ਜਿੱਤੇ। ਕੋਚ ਸੁਰਜੀਤ ਸਿੰਘ ਵਾਲੀਆ ਨੇ ਕਿਹਾ ਕਿ ਵੀਰ ਦਵਿੰਦਰ ਵਾਲੀਆ ਹੋਣਹਾਰ ਜੂਡੋ ਖਿਡਾਰੀ ਹੈ। ਇਸ ਮੌਕੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਖਿਡਾਰੀ ਵੀਰ ਦਵਿੰਦਰ ਸਿੰਘ ਵਾਲੀਆ ਨੂੰ ਵਧਾਈ ਦਿੱਤੀ।
Advertisement
Advertisement
×