ਪੱਤਰ ਪ੍ਰੇਰਕ
ਦੇਵੀਗੜ੍ਹ, 27 ਅਪਰੈਲ
ਆਲ ਇੰਡੀਆ ਕਾਂਗਰਸ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਸੂਬਾਈ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਨੇ ਜੋਗਿੰਦਰ ਸਿੰਘ ਕਾਕੜਾ ਨੂੰ ਪੰਜਾਬ ਕਾਂਗਰਸ ਦੇ ਕਿਸਾਨ ਵਿੰਗ ਦਾ ਮੀਤ ਪ੍ਰਧਾਨ ਥਾਪਿਆ ਹੈ।
ਜੋਗਿੰਦਰ ਸਿੰਘ ਕਾਕੜਾ ਨੇ ਸੁਖਪਾਲ ਸਿੰਘ ਖਹਿਰਾ, ਕਿਰਨਜੀਤ ਸਿੰਘ ਮਿੱਠਾ ਅਤੇ ਹਰਿੰਦਰਪਾਲ ਸਿੰਘ ਹੈਰੀਮਾਨ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਕਿ ਜੋ ਕਾਂਗਰਸ ਪਾਰਟੀ ਨੇ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਖੁਸ਼ੀ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਜੋਗਿੰਦਰ ਸਿੰਘ ਕਾਕੜਾ ਦਾ ਮੂੰਹ ਮਿੱਠਾ ਕਰਵਾਇਆ। ਜ਼ਿਕਰਯੋਗ ਹੈ ਕਿ ਕਾਕੜਾ, ਹੈਰੀਮਾਨ ਦੇ ਨੇੜਲੇ ਮੰਨੇ ਜਾਂਦੇ ਹਨ। ਇਸ ਮੌਕੇ ਜੋਗਿੰਦਰ ਸਿੰਘ ਕਾਕੜਾ ਦਾ ਮੂੰਹ ਮਿੱਠਾ ਕਰਵਾਊਣ ਵਾਲਿਆਂ ਵਿੱਚ ਤਿਲਕ ਰਾਜ ਸ਼ਰਮਾ, ਸੋਨੀ ਤੇ ਗੁਰਜੰਟ ਨਿਜ਼ਾਮਪੁਰ, ਚੰਦਰ ਦੱਤ ਸ਼ਰਮਾ, ਸ਼ੰਮੀ ਦੇਵੀਗੜ੍ਹ ਤੇ ਲੱਖਾ ਸਿੰਘ ਆਦਿ ਕਾਂਗਰਸੀ ਆਗੂ ਹਾਜ਼ਰ ਸਨ।