DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਕੜਾ ਸਾਥੀਆਂ ਸਣੇ ਅਕਾਲੀ ਦਲ ਬਾਦਲ ’ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ ਵੱਲੋਂ ਆਪਣੇ ਇੱਕ ਦਰਜਨ ਸਾਥੀਆਂ ਸਣੇ ਚੰਡੀਗੜ੍ਹ ਵਿੱਚ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ...

  • fb
  • twitter
  • whatsapp
  • whatsapp
featured-img featured-img
ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ।
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ ਵੱਲੋਂ ਆਪਣੇ ਇੱਕ ਦਰਜਨ ਸਾਥੀਆਂ ਸਣੇ ਚੰਡੀਗੜ੍ਹ ਵਿੱਚ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੰਗਰੂਰ ਹਲਕਾ ਇੰਚਾਰਜ ਅਰਵਿੰਦ ਖੰਨਾ ਵੀ ਹਾਜ਼ਰ ਸਨ।

ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਘਰ ਵਾਪਸੀ ਕਰਨ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕਰਨ ਵਾਲੀ ਇੱਕੋ ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ। ਕਾਕੜਾ ਨਾਲ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਗਰੇਵਾਲ, ਸਾਬਕਾ ਸਰਪੰਚ ਬਲਦੇਵ ਸਿੰਘ ਆਲੋਅਰਖ, ਡਾ. ਗੁਰਚਰਨ ਸਿੰਘ ਪੰਨਵਾਂ, ਹਰਵਿੰਦਰ ਸਿੰਘ ਬੰਟੀ ਢਿੱਲੋਂ, ਸਰਬਜੀਤ ਸਿੰਘ ਗੁਰਾਇਆ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਕਾਕੜਾ, ਦਿਲਬਾਗ ਸਿੰਘ ਸਾਬਕਾ ਸਰਪੰਚ ਆਲੋਅਰਖ, ਕਰਨੈਲ ਸਿੰਘ ਸਾਬਕਾ ਸਰਪੰਚ ਦਿਆਲਗੜ੍ਹ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਕਾਕੜਾ, ਅਜੈਬ ਸਿੰਘ ਬਖੋਪੀਰ, ਦਰਸ਼ਨ ਸਿੰਘ ਫੌਜੀ ਦਿਆਲਗੜ੍ਹ, ਹਰਭਜਨ ਸਿੰਘ ਬਾਲਦ ਖੁਰਦ, ਗੁਰਪ੍ਰੀਤ ਸਿੰਘ ਮਾਝਾ ਨੰਬਰਦਾਰ ਅਤੇ ਹਰਜਿੰਦਰ ਸਿੰਘ ਸਾਬਕਾ ਸਰਪੰਚ ਮਾਝਾ ਸ਼ਾਮਲ ਹਨ। ਉਕਤ ਸਾਰੇ ਆਗੂ ਅਕਾਲੀ ਦਲ ਪੁਨਰ ਸੁਰਜੀਤੀ ਦੀ ਮੈਂਬਰਸ਼ਿਪ ਭਰਤੀ ਸਮੇਂ ਡੈਲੀਗੇਟ ਚੁਣੇ ਗਏ ਸਨ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਹਰਜਿੰਦਰ ਸਿੰਘ ਜਲਾਣ, ਰੁਪਿੰਦਰ ਸਿੰਘ ਰੰਧਾਵਾ, ਭਰਪੂਰ ਸਿੰਘ ਫੱਗੂਵਾਲਾ, ਗਮਦੂਰ ਸਿੰਘ ਫੱਗੂਵਾਲਾ ਅਤੇ ਗੋਲਡੀ ਤੂਰ ਵੀ ਹਾਜ਼ਰ ਸਨ।

Advertisement

Advertisement
Advertisement
×