ਪੱਤਰ ਪ੍ਰੇਰਕ
ਰਾਜਪੁਰਾ, 13 ਦਸੰਬਰ
ਇੱਥੋਂ ਦੇ ਸਰਹਿੰਦ- ਪਟਿਆਲਾ ਬਾਈਪਾਸ ਨੇੜੇ ਚਾਰ ਦਿਨ ਪਹਿਲਾਂ ਐਕਸਾਈਜ ਵਿਭਾਗ ਵੱਲੋਂ ਫੜੀ ਗਈ ਨਜਾਇਜ ਸ਼ਰਾਬ ਫੈਕਟਰੀ ਦੇ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਕਾਂਗਰਸ ਦੇ ਵਿਧਾਇਕਾਂ ’ਤੇ ਸ਼ਰਾਬ ਮਾਫੀਆ ਨੂੰ ਕਥਿਤ ਤੌਰ ’ਤੇ ਸ਼ਹਿ ਦੇਣ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਨਕਾਰਦਿਆਂ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਇਥੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਆਖਿਆ ਕਿ ਸ਼ਰਾਬ ਮਾਫੀਆ ਨਾਲ ਉਹਨਾਂ ਦਾ ਕੋਈ ਵੀ ਸਬੰਧ ਨਹੀਂ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ , ਭਾਜਪਾ ਅਤੇ ਹੋਰਨਾਂ ਵਿਰੋਧੀ ਧਿਰਾਂ ਵੱਲੋਂ ਜਿਹੜੇ ਉਹਨਾਂ ’ਤੇ ਦੋਸ਼ ਲਗਾਏ ਜਾ ਰਹੇ ਹਨ। ਉਹ ਬੇਬੁਨਿਆਦ ਹਨ। ਇਹਨਾ ਵਿਧਾਇਕਾਂ ਨੇ ਆਖਿਆ ਕਿ ਪਿਛਲੇ ਸਮੇਂ ਦੌਰਾਨ ਇਸ ਖੇਤਰ ਵਿੱਚ ਜਿਹੜੀ ਨਾਜਾਇਜ਼ ਸ਼ਰਾਬ ਫੈਕਟਰੀਆਂ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਨਾਜਾਇਜ਼ ਸ਼ਰਾਬ ਮਾਫੀਆ ਦੀ ਚੈਨ ਤੋੜਨ ਲਈ ਐਕਸਾਈਜ਼ ਵਿਭਾਗ ਨੂੰ ਸਖ਼ਤ ਕਾਰਵਾਈ ਕਰਦਿਆਂ ਇਸ ਵਿੱਚ ਸ਼ਾਮਿਲ ਸਿਆਸੀ ਆਗੂਆਂ ਜਾਂ ਅਧਿਕਾਰੀਆਂ ਨੂੰ ਬਖਸ਼ਣਾ ਨਹੀਂ ਚਾਹੀਦਾ।