ਕੰਬੋਜ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਇੱਥੇ ਕਾਂਗਰਸ ਪਾਰਟੀ ਦੇ ਦਫਤਰ ਵਿੱਚ ਐੱਸ ਸੀ ਵਿੰਗ ਦੇ ਆਗੂ ਅਤੇ ਸਾਬਕਾ ਬਲਾਕ ਸਮਿਤੀ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਦੀ ਅਗਵਾਈ ਹੇਠ ਦਲਿਤ ਵਰਗ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ...
ਇੱਥੇ ਕਾਂਗਰਸ ਪਾਰਟੀ ਦੇ ਦਫਤਰ ਵਿੱਚ ਐੱਸ ਸੀ ਵਿੰਗ ਦੇ ਆਗੂ ਅਤੇ ਸਾਬਕਾ ਬਲਾਕ ਸਮਿਤੀ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਦੀ ਅਗਵਾਈ ਹੇਠ ਦਲਿਤ ਵਰਗ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਦਲਿਤ ਵਰਗ ਦੀਆਂ ਮੁਸ਼ਕਲਾਂ ਧਿਆਨ ਨਾਲ ਸੁਣੀਆਂ। ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਸਮੱਸਿਆਵਾਂ ਦਾ ਜਲਦ ਹੱਲ ਕਰਵਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਹਰਦਿਆਲ ਕੰਬੋਜ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਐੱਸ ਸੀ ਭਾਈਚਾਰੇ ਦੀ ਭੂਮਿਕਾ ਨਿਰਣਾਇਕ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਥ ਪੱਧਰ ’ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਸਮੇਂ ਵਿੱਚ ਕੀਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਵਿੱਚ ਕਾਂਗਰਸ ਦੇ ਹੱਕ ਵਿੱਚ ਲਹਿਰ ਬਣ ਰਹੀ ਹੈ ਅਤੇ ਰੋਜ਼ਾਨਾ ਲੋਕ ਸਵੈ-ਇੱਛਾ ਨਾਲ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਜੇਜੀ ਪਿਲਖਣੀ, ਸੋਹਣ ਸਿੰਘ ਉੜਦਨ, ਉੱਧਮ ਸਿੰਘ ਝਾਂਸਲੀ, ਹਰਨੇਕ ਸਿੰਘ ਅਲੂਣਾ ਆਦਿ ਹਾਜ਼ਰ ਸਨ।

