ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਨਿਕਾ ਅਹੂਜਾ ਭਾਰਤੀ ਕ੍ਰਿਕਟ ਟੀਮ ’ਚ ਸ਼ਾਮਲ

ਪਟਿਆਲਾ (ਪੱਤਰ ਪ੍ਰੇਰਕ): ਇੱਥੋਂ ਦੀ ਧੀ ਅਤੇ ਪ੍ਰਤਿਭਾਸ਼ਾਲੀ ਨੌਜਵਾਨ ਕ੍ਰਿਕਟਰ ਕਨਿਕਾ ਆਹੂਜਾ ਚੀਨ ਵਿੱਚ ਹੋਣ ਵਾਲੀਆਂ ਆਗਾਮੀ ਏਸ਼ਿਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੀ ਗਈ ਹੈ। ਡੀਸੀ ਸਾਕਸ਼ੀ ਸਾਹਨੀ ਨੇ ਉਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਨਿਕਾ...
ਡੀਸੀ ਸਾਕਸ਼ੀ ਸਾਹਨੀ ਨਾਲ ਕਨਿਕਾ ਆਹੂਜਾ।-ਫੋਟੋ: ਅਕੀਦਾ
Advertisement

ਪਟਿਆਲਾ (ਪੱਤਰ ਪ੍ਰੇਰਕ): ਇੱਥੋਂ ਦੀ ਧੀ ਅਤੇ ਪ੍ਰਤਿਭਾਸ਼ਾਲੀ ਨੌਜਵਾਨ ਕ੍ਰਿਕਟਰ ਕਨਿਕਾ ਆਹੂਜਾ ਚੀਨ ਵਿੱਚ ਹੋਣ ਵਾਲੀਆਂ ਆਗਾਮੀ ਏਸ਼ਿਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੀ ਗਈ ਹੈ। ਡੀਸੀ ਸਾਕਸ਼ੀ ਸਾਹਨੀ ਨੇ ਉਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਨਿਕਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ, ਉਸ ਨੂੰ ਪਟਿਆਲਾ ਦੀਆਂ ਲੜਕੀਆਂ ਲਈ ਚਾਨਣ ਮੁਨਾਰਾ ਦੱਸਿਆ ਹੈ। ਆਰਸੀਬੀ ਦੀ ਨੁਮਾਇੰਦਗੀ ਕਰਨ ਵਾਲੀ ਮਹਿਲਾ ਪ੍ਰੀਮੀਅਰ ਲੀਗ ਦੀ ਉੱਘੀ ਖਿਡਾਰਨ ਅਤੇ ਪਟਿਆਲਾ ਵਾਸੀ ਸੁਰਿੰਦਰ ਕੁਮਾਰ ਦੀ ਧੀ ਕਨਿਕਾ ਆਹੂਜਾ, ਪੰਜਾਬ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਵੀ ਹੈ। ਉਹ ਪਟਿਆਲਾ ਦੀ ਕ੍ਰਿਕਟ ਹੱਬ ਅਕੈਡਮੀ ਵਿਖੇ ਕੋਚ ਕਮਲ ਸੰਧੂ ਤੋਂ 2013 ਤੋਂ ਕੋਚਿੰਗ ਪ੍ਰਾਪਤ ਕਰ ਰਹੀ ਹੈ।

Advertisement
Advertisement
Tags :
ਅਹੂਜਾਸ਼ਾਮਲਕਨਿਕਾਕ੍ਰਿਕਟਭਾਰਤੀ