ਕਰਾਟੇ ਚੈਂਪੀਅਨਸ਼ਿਪ: ਸੰਧੂ ਸਕੂਲ ਦੀਆਂ ਖਿਡਾਰਨਾਂ ਨੇ ਤਗ਼ਮੇ ਜਿੱਤੇ
ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਚੈਂਪੀਅਨਸ਼ਿਪ ਲਈ ਆਪਣਾ ਰਾਹ ਪੱਧਰਾ ਕਰ ਲਿਆ ਹੈ। ਸੈਸ਼ਨ 2025-26 ਦੌਰਾਨ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਬੀਤੇ ਦਿਨੀਂ ਹਿੰਦੂ ਪਬਲਿਕ ਸਕੂਲ ਪਟਿਆਲਾ ਵਿੱਚ ਕਰਵਾਏ ਗਏ ਸਨ। ਇਨ੍ਹਾਂ ਵਿੱਚ ਗੁਰਮਨਪ੍ਰੀਤ ਕੌਰ, ਅਨੂ ਅਤੇ ਗੈਰੀ ਨੇ ਸੋਨ ਤਗ਼ਮਾ ਹਾਸਲ ਕਰਦਿਆਂ ਰਾਜ ਪੱਧਰੀ ਚੈਂਪੀਅਨਸ਼ਿਪ ਵਿੱਚ ਆਪਣਾ ਸਥਾਨ ਪੱਕਾ ਕਰ ਲਿਆ ਹੈ। ਇਨ੍ਹਾਂ ਤੋਂ ਇਲਾਵਾ ਗੁਰਨੂਰ ਕੌਰ, ਜੈਸਵੀ ਅਤੇ ਸੋਨਾਕਸ਼ੀ ਨੇ ਚਾਂਦੀ ਦਾ ਤਗਮਾ, ਖੁਸ਼ਦੀਪ ਕੌਰ ਅਤੇ ਮਨਪ੍ਰੀਤ ਕੌਰ ਨੇ ਵੀ ਕਾਂਸੀ ਦਾ ਤਗਮਾ ਹਾਸਲ ਕਰਦਿਆਂ ਇਲਾਕੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਤਰ੍ਹਾਂ ਇਨ੍ਹਾਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਖੇਡ ਮੁਕਾਬਲੇ ਵਿੱਚ ਕੁੱਲ 9 ਤਗਮੇ ਸਕੂਲ ਦੇ ਨਾਮ ਕੀਤੇ ਹਨ। ਇਸ ਮੌਕੇ ਮੌਜੂਦ ਅਧਿਕਾਰੀਆਂ ਵੱਲੋਂ ਇਨ੍ਹਾਂ ਖਿਡਾਰਨਾਂ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ ਅਤੇ ਤਗਮੇ ਪਾ ਕੇ ਸਨਮਾਨਿਤ ਕੀਤਾ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਪ੍ਰਿੰਸੀਪਲ ਰਾਜਿੰਦਰ ਕੌਰ ਸੰਧੂ ਵੱਲੋਂ ਇਨ੍ਹਾਂ ਖਿਡਾਰਨਾਂ, ਕੋਚ ਰਵਿੰਦਰ ਸਿੰਘ ਅਤੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਨੂੰ ਵਧਾਈ ਦਿੱਤੀ ਗਈ।