ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਰਾਟੇ: ਖਿਡਾਰੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਰਾਜ ਪੱਧਰੀ ਚੈਂਪੀਅਨਸ਼ਿਪ ਖੇਡ ਮੁਕਾਬਲੇ ਲਈ ਆਪਣਾ ਰਸਤਾ ਸਾਫ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੈਸ਼ਨ 2025-26 ਦੌਰਾਨ...
ਤਗ਼ਮਾ ਜੇਤੂ ਖਿਡਾਰੀ ਪ੍ਰਿੰਸੀਪਲ ਰਜਿੰਦਰ ਕੌਰ ਤੇ ਕੋਚ ਰਵਿੰਦਰ ਸਿੰਘ ਨਾਲ। -ਫੋਟੋ: ਨੌਗਾਵਾਂ
Advertisement
ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਰਾਜ ਪੱਧਰੀ ਚੈਂਪੀਅਨਸ਼ਿਪ ਖੇਡ ਮੁਕਾਬਲੇ ਲਈ ਆਪਣਾ ਰਸਤਾ ਸਾਫ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੈਸ਼ਨ 2025-26 ਦੌਰਾਨ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 69 ਵੀਆਂ ਗਰਮ ਰੁੱਤ ਖੇਡਾਂ ਵਿੱਚ ਜ਼ਿਲ੍ਹਾ ਪੱਧਰੀ ਕਰਾਟੇ ਖੇਡਾਂ, ਜੋ ਕਿ ਹਿੰਦੂ ਪਬਲਿਕ ਸਕੂਲ ਪਟਿਆਲਾ ਵਿਖੇ ਕਰਵਾਈਆਂ ਗਈਆਂ, ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰਨੂਰ ਤੇ ਯੁਗ ਢੀਂਡਸਾ ਨੇ ਸੋਨ ਤਗ਼ਮਾ, ਅਭਿਰਾਜਵੀਰ ਸਿੰਘ ਨੇ ਸੋਨ, ਅਰਮਾਨਪ੍ਰੀਤ ਸਿੰਘ, ਨਵਦੀਪ ਸਿੰਘ, ਅਭੀਜੋਤ ਸਿੰਘ, ਵਾਸੂ ਬਣਵਾਲਾ, ਨਵਦੀਪ ਸਿੰਘ ਤੇ ਤੁਸ਼ਾਰ ਸ਼ਰਮਾ ਨੇ ਚਾਂਦੀ ਦਾ ਤਗਮਾ, ਇੰਦਰਜੀਤ ਸਿੰਘ ਨੇ ਕਾਂਸੇ ਦਾ ਤਗਮਾ, ਵਿਕਰਮਜੀਤ ਸਿੰਘ ਤੇ ਪ੍ਰਤਾਪ ਸਿੰਘ ਨੇ ਕਾਂਸੇ ਦਾ ਤਗ਼ਮਾ ਜਿੱਤਿਆ। ਇਸ ਤਰ੍ਹਾਂ ਇਨ੍ਹਾਂ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਖੇਡ ਮੁਕਾਬਲੇ ਵਿੱਚ ਕੁੱਲ 13 ਤਗ਼ਮੇ ਸਕੂਲ ਦੇ ਨਾਮ ਕੀਤੇ ਹਨ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਵੱਲੋਂ ਇਨ੍ਹਾਂ ਖਿਡਾਰੀਆਂ, ਕੋਚ ਰਵਿੰਦਰ ਸਿੰਘ ਅਤੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ ਅਤੇ ਰਾਜ ਪੱਧਰ ਖੇਡ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Advertisement

Advertisement
Show comments