DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਿਆਨਦੀਪ ਸਾਹਿਤ ਸਾਧਨਾ ਮੰਚ ਵੱਲੋਂ ਕਵੀ ਦਰਬਾਰ

ਗਿਆਨਦੀਪ ਸਾਹਿਤ ਸਾਧਨਾ ਮੰਚ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿੱਚ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਮੰਚ ਦੇ ਪ੍ਰਧਾਨ ਡਾ. ਜੀਐੱਸ ਆਨੰਦ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਸਹਾਇਕ ਪ੍ਰੋਫੈਸਰ ਡਾ. ਗੁਰਸੇਵਕ ਲੰਬੀ ਨੇ ਸ਼ਿਰਕਤ ਕੀਤੀ। ਉਨ੍ਹਾਂ...
  • fb
  • twitter
  • whatsapp
  • whatsapp
Advertisement
ਗਿਆਨਦੀਪ ਸਾਹਿਤ ਸਾਧਨਾ ਮੰਚ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿੱਚ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਮੰਚ ਦੇ ਪ੍ਰਧਾਨ ਡਾ. ਜੀਐੱਸ ਆਨੰਦ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਸਹਾਇਕ ਪ੍ਰੋਫੈਸਰ ਡਾ. ਗੁਰਸੇਵਕ ਲੰਬੀ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਪ੍ਰਧਾਨਗੀ ਮੰਡਲ ਵਿੱਚ ਸੁਖਮਿੰਦਰ ਸੇਖੋਂ, ਲਾਲ ਮਿਸਤਰੀ, ਕੁਲਵੰਤ ਸਿੰਘ ਨਾਰੀਕੇ, ਡਾ. ਸੰਤੋਖ ਸੁੱਖੀ ਅਤੇ ਰਾਜਬੀਰ ਸਿੰਘ ਮੱਲ੍ਹੀ ਵੀ ਸ਼ਾਮਲ ਹੋਏ। ਡਾ. ਗੁਰਸੇਵਕ ਲੰਬੀ ਨੇ ਕਿਹਾ ਕਿ ਜੇਕਰ ਕਵੀ ਨੇ ਸ਼ਬਦ ਦੀ ਧੁਨੀ ਨੂੰ ਸਮਝਣਾ ਹੈ ਤਾਂ ਉਸ ਨੂੰ ਸਿਰਜਣਾ ਦੇ ਨਾਲ ਨਾਲ ਗੰਭੀਰ ਪਾਠਕ ਵੀ ਬਣਨਾ ਪਵੇਗਾ। ਡਾ. ਜੀਐੱਸ ਆਨੰਦ ਦਾ ਕਹਿਣਾ ਸੀ ਕਿ ਅੱਜ ਦੇ ਮਨੁੱਖ ਨੂੰ ਮਾਨਵਤਾ ਦੇ ਭਲੇ ਲਈ ਜੰਗਾਂ ਦੀ ਤਬਾਹੀ ਵਾਲੀ ਮਾਨਸਿਕਤਾ ਵਿੱਚੋਂ ਬਾਹਰ ਨਿਕਲਣਾ ਪਵੇਗਾ। ਸਮਾਗਮ ਦਾ ਮੰਚ ਸੰਚਾਲਨ ਕਰਦਿਆਂ ਬਲਬੀਰ ਜਲਾਲਾਬਾਦੀ ਨੇ ਕਵੀਆਂ ਨੂੰ ਕਵਿਤਾ ਪਾਠ ਦਾ ਸੱਦਾ ਦਿੱਤਾ। ਸਮਕਾਲੀ ਅਦਬ ਦੇ ਨਾਮਵਰ ਕਵੀਆਂ ਵਿੱਚੋਂ ਪਰਵਿੰਦਰ ਸ਼ੋਖ਼ ਗੁਰਚਰਨ ਪੱਬਾਰਾਲੀ, ਕੁਲਵੰਤ ਸੈਦੋਕੇ, ਬਚਨ ਸਿੰਘ ਗੁਰਮ, ਗੁਰਚਰਨ ਸਿੰਘ ਚੰਨ ਪਟਿਆਲਵੀ, ਤਰਲੋਚਨ ਮੀਰ, ਗੁਰਦਰਸ਼ਨ ਸਿੰਘ ਗੁਸੀਲ, ਡਾ. ਗੁਰਵਿੰਦਰ ਅਮਨ, ਅਵਤਾਰਜੀਤ ਅਟਵਾਲ, ਦਰਸ਼ਨ ਸਿੰਘ ਦਰਸ਼ ਪਸਿਆਣਾ, ਨਵਦੀਪ ਮੁੰਡੀ, ਵਿਜੈ ਕੁਮਾਰ, ਕੁਲਦੀਪ ਕੌਰ ਧੰਜੂ, ਸਤਨਾਮ ਕੌਰ ਚੌਹਾਨ ਤੇ ਜਸਵਿੰਦਰ ਕੌਰ ਤੋਂ ਇਲਾਵਾ ਰਾਜੇਸ਼ਵਰ ਕੁਮਾਰ, ਹਰਦੀਪ ਸਿੰਘ, ਚਰਨਜੀਤ ਕੌਰ, ਚਮਕੌਰ ਸਿੰਘ, ਅਮਰਜੀਤ ਸਿੰਘ, ਚਰਨ ਸਿੰਘ ਤੇ ਮੁਕੇਸ਼ ਨੇ ਸ਼ਿਰਕਤ ਕੀਤੀ। ਫੋਟੋਗ੍ਰਾਫੀ ਦੇ ਫਰਜ਼ ਗੁਰਪ੍ਰੀਤ ਜਖਵਾਲੀ ਵੱਲੋਂ ਬਾਖੂਬੀ ਨਿਭਾਏ ਗਏ।

Advertisement

Advertisement
×