ਕੇਜਰੀਵਾਲ ਅਤੇ ਚੰਨੀ ਗੱਪਾਂ ਮਾਰ ਕੇ ਸੋਨ ਤਗ਼ਮਾ ਜਿੱਤਣ ਦੀ ਹੋੜ ’ਚ: ਮਜੀਠੀਆ

ਕੇਜਰੀਵਾਲ ਅਤੇ ਚੰਨੀ ਗੱਪਾਂ ਮਾਰ ਕੇ ਸੋਨ ਤਗ਼ਮਾ ਜਿੱਤਣ ਦੀ ਹੋੜ ’ਚ: ਮਜੀਠੀਆ

ਇਕੱਠ ਨੂੰ ਸੰਬੋਧਨ ਕਰਦੇ ਬਿਕਰਮਜੀਤ ਸਿੰਘ ਮਜੀਠੀਆ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 2 ਦਸੰਬਰ

ਤਿੰਨ ਖੇਤੀ ਕਾਨੂੰਨ ਰੱਦ ਹੋਣ ਦੀ ਖ਼ੁਸ਼ੀ ਵਿੱਚ ਅਕਾਲੀ-ਬਸਪਾ ਦੀ ਸਾਂਝੀ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਵੱਲੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਬਿਕਰਮਜੀਤ ਸਿੰਘ ਮਜੀਠੀਆ ਨੇ ਲੋਕਾਂ ਨੂੰ ਪੰਜਾਬ ਤੇ ਕਿਸਾਨ ਹਿਤੈਸ਼ੀ ਅਕਾਲੀ-ਬਸਪਾ ਗੱਠਜੋੜ ਨਾਲ ਜੁੜ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਦੌਰਾਨ ਦੋ ਦਰਜਨ ਤੋਂ ਵੱਧ ਵਿਅਕਤੀ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਜਿਨ੍ਹਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸ੍ਰੀ ਮਜੀਠੀਆ ਨੇ ਤਿੰਨ ਖੇਤੀ ਕਾਨੂੰਨ ਰੱਦ ਹੋਣ ’ਤੇ ਰੱਬ ਦਾ ਸ਼ੁਕਰ ਕਰਦਿਆਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਲਗਪਗ ਸੱਤ ਸੌ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੀ ਕਿਸਾਨੀ ਦੀ ਜਿੱਤ ਭਾਰਤੀ ਇਤਿਹਾਸ ਦੇ ਪੰਨਿਆਂ ’ਤੇ ਸੁਨਹਿਰੀ ਅੱਖਰਾਂ ਵਿੱਚ ਲਿਖੀ ਜਾਵੇਗੀ। ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਨੂੰ ਮੁੱਖ ਰੱਖ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਵੱਡੀਆਂ-ਵੱਡੀਆਂ ਗੱਪਾਂ ਮਾਰ ਕੇ ਸੋਨ ਤਗ਼ਮਾ ਹਾਸਲ ਕਰਨ ਦੀ ਹੋੜ ਵਿੱਚ ਲੱਗੇ ਹੋਏ ਹਨ ਜਦਕਿ ਕਾਂਗਰਸ ਦੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਵਿਕਾਸ ਕਾਰਜ ਤਾਂ ਕੀ ਕਰਨੇ ਸੀ ਸਗੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਲੋਕਾਂ ਨੂੰ ਆਗਾਮੀ ਚੋਣਾਂ ਵਿੱਚ ਅਕਾਲੀ-ਬਸਪਾ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਜਿਤਾਉਣ ਦੀ ਅਪੀਲ ਕੀਤੀ। ਬੀਬੀ ਵਨਿੰਦਰ ਕੌਰ ਲੂੰਬਾ ਨੇ ਕਿਹਾ ਕਿ ਸਰਕਾਰ ਬਣਨ ’ਤੇ ਅਧੂਰੇ ਪਏ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਸ਼ੁਰੂ ਕਰਵਾਉਣ ਦੇ ਨਾਲ-ਨਾਲ ਹਲਕੇ ਵਿੱਚੋਂ ਲੰਘਦੀ ਭਾਖੜਾ ਨਹਿਰ ਵਿੱਚੋਂ ਪੰਜਾਬ ਦੇ ਹਿੱਸੇ ਦਾ ਪਾਣੀ ਜੋ ਰਾਜਸਥਾਨ ਤੇ ਹਰਿਆਣਾ ਵੱਲ ਜਾਂਦਾ ਹੈ, ਉਸ ਨੂੰ ਰੋਕ ਕੇ ਨਹਿਰੀ ਪਾਣੀ ਹਲਕੇ ਦੇ ਹਰ ਖੇਤ ਤੱਕ ਪੁੱਜਦਾ ਕਰ ਕੇ ਕਿਸਾਨੀ ਤੇ ਬੰਜਰ ਹੋ ਰਹੀ ਧਰਤੀ ਨੂੰ ਬਚਾਉਣ ਦੇ ਉਪਰਾਲੇ ਕੀਤੇ ਜਾਣਗੇ। ਪਾਤੜਾਂ ਵਿੱਚ ਨਵੀਂ ਅਨਾਜ ਮੰਡੀ, ਟਰੌਮਾ ਸੈਂਟਰ ਤੇ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਉਨ੍ਹਾਂ ਦਾ ਮੁੱਖ ਮੁੱਖ ਏਜੰਡਾ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All