ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 15 ਜਨਵਰੀ
ਪੰਜਾਬੀ ਯੂਨੀਵਰਸਿਟੀ ਵੱਲੋਂ ਅਰਥ ਵਿਗਿਆਨ ਦੇ ਪ੍ਰੋਫੈਸਰ ਡਾ. ਕੇਸਰ ਸਿੰਘ ਭੰਗੂ ਨੂੰ ਸਮਾਜ ਵਿਗਿਆਨ ਫੈਕਲਟੀ ਦੇ ਡੀਨ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਅੱਜ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਡਾ. ਭੰਗੂ ਅਰਥ ਵਿਗਿਆਨ ਦੇ ਪ੍ਰੋਫੈਸਰ ਦੇ ਤੌਰ ’ਤੇ ਪੰਜਾਬੀ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਵਿਭਾਗ ਵਿਚਲੇ ਆਰਥਿਕ ਪਰਿਵਰਤਨ ਖੋਜ ਕੇਂਦਰ ਵਿੱਚ ਵੀ ਸੇਵਾਵਾਂ ਨਿਭਾ ਰਹੇ ਹਨ। ਉਹ ਅਰਥ ਵਿਗਿਆਨ ਵਿਸ਼ੇ ਨਾਲ ਸਬੰਧਤ ਵੱਖ-ਵੱਖ ਪੇਸ਼ੇਵੇਰ ਅਤੇ ਅਕਾਦਮਿਕ ਸੁਸਾਇਟੀਆਂ ਦੇ ਜੀਵਨ ਮੈਂਬਰ ਵੀ ਹਨ ਅਤੇ ਇੰਡੀਅਨ ਸੁਸਾਇਟੀ ਆਫ ਲੇਬਰ ਇਕਨਾਮਿਕਸ ਦੀ ਕਾਰਜਕਾਰਨੀ ਦੇ ਮੈਂਬਰ ਵੀ ਰਹੇ ਹਨ।