ਰਵੇਲ ਸਿੰਘ ਭਿੰਡਰ
ਪਟਿਆਲਾ, 19 ਮਾਰਚ
ਇਥੋਂ ਦੇ ਖਾਲਸਾ ਕਾਲਜ ਵਿਖੇ ਕਾਲਜ ਦੇ ਨਾਨ ਟੀਚਿੰਗ ਸਟਾਫ ਐਸੋਸੀਏਸ਼ਨ ਵੱਲੋਂ ਕਰਵਾਏ ਸਨਮਾਨ ਸਮਾਰੋਹ ਦੌਰਾਨ ਹਰਿੰਦਰਪਾਲ ਸਿੰਘ ਟੌਹੜਾ ਨੂੰ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਸਨਮਾਨਿਤ ਕੀਤਾ ਗਿਆ। ਕਾਲਜ ਇਕਾਈ ਦੇ ਪ੍ਰਧਾਨ ਸਮਸ਼ੇਰ ਸਿੰਘ ਥੂਹੀ ਤੇ ਸਕੱਤਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਹੋਏ ਪ੍ਰੋਗਰਾਮ ਦੌਰਾਨ ਸ੍ਰੀ ਟੌਹੜਾ ਨੇ ਆਖਿਆ ਕਿ ਯੂਥ ਅਕਾਲੀ ਦਲ ਪਾਰਟੀ ਦਾ ਹਰਿਆਵਲ ਦਸਤਾ ਹੈ, ਜਿਸ ਦਾ ਪੰਜਾਬ ਦੀ ਤਰੱਕੀ ’ਚ ਅਹਿਮ ਰੋਲ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਯੂਥ ਅਕਾਲੀ ਦਲ ਦੇ ਮਿਸ਼ਨ ’ਚ ਡਟਣ ਦਾ ਸੱਦਾ ਦਿੱਤਾ। ਇਸ ਮੌਕੇ ਕਾਲਜ ਦੇ ਅਕਾਊਂਟੈਂਟ ਅਫਸਰ ਪਰਵਿੰਦਰ ਸਿੰਘ, ਕਿਸ਼ਨ ਕੁਮਾਰ ਤੇ ਰੌਣੀ ਪਾਲ ਸਿੰਘ ਤੋਂ ਇਲਾਵਾ ਕਾਲਜ ਦੇ ਹੋਰ ਕਰਮਚਾਰੀ ਤੇ ਸਟਾਫ਼ ਮੈਂਬਰਾਨ ਮੌਜੂਦ ਸਨ।