ਟੌਹੜਾ ਇੰਸਟੀਚਿਊਟ ਵਿੱਚ ਖ਼ਾਲਸਾਈ ਖੇਡ ਉਤਸਵ
ਸ਼ਹੀਦੀ ਸਮਾਗਮਾਂ ਦੀ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ...
Advertisement
ਸ਼ਹੀਦੀ ਸਮਾਗਮਾਂ ਦੀ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਖ਼ਾਲਸਾਈ ਖੇਡ ਉਤਸਵ ਕਰਵਾਇਆ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਖ਼ਾਲਸਾਈ ਖੇਡ ਉਤਸਵ ’ਚ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਦੌੜਾਂ, ਰੱਸਾ-ਕਸ਼ੀ ਤੇ ਗਤਕਾ ਕਰਵਾਏ ਗਏ। ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਜੀਵਨ ਤੋਂ ਪਤਾ ਚੱਲਦਾ ਹੈ ਕਿ ਬਚਪਨ ਤੋਂ ਹੀ ਗੁਰੂ ਪਾਤਸ਼ਾਹ ਜਿੱਥੇ ਆਤਮਿਕ ਤੌਰ ’ਤੇ ਬਲਵਾਨ ਸਨ ਤਾਂ ਨਾਲ ਨਾਲ ਉਹ ਸਰੀਰਕ ਤੌਰ ’ਤੇ ਵੀ ਬੜੇ ਜੋਸ਼ੀਲੇ, ਤਾਕਤਵਰ, ਯੁੱਧ ਕਲਾ ਦੇ ਮਾਹਿਰ ਤੇ ਤੇਗ਼ ਦੇ ਧਨੀ ਦੇ ਸਨ। ਸਕੱਤਰ ਧਰਮ ਪ੍ਰਚਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਇੰਸਟੀਚਿਊਟ ’ਚ ਵਿਦਿਆਰਥੀਆਂ ਨੂੰ ਗੁਰਮਤਿ ਨਾਲ ਜੋੜਿਆ ਜਾਂਦਾ ਹੈ। ਇਸ ਮੌਕੇ ਸੰਦੀਪ ਸਿੰਘ ਇੰਚਾਰਜ, ਸਹਾਇਕ ਪ੍ਰੋ. ਗਗਨਪ੍ਰੀਤ ਕੌਰ ਤੇ ਸਹਾਇਕ ਪ੍ਰੋ. ਸਰਬਜੀਤ ਕੌਰ ਆਦਿ ਹਾਜ਼ਰ ਸਨ।
Advertisement
Advertisement