ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਧੂ ਮੈਮੋਰੀਅਲ ਸਕੂਲ ਵਿੱਚ ਖੋ-ਖੋ ਟੂਰਨਾਮੈਂਟ ਸ਼ੁਰੂ

ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਵਿੱਚ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਦੇ ਦੋ ਰੋਜ਼ਾ ਖੋ-ਖੋ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਤੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ।...
Advertisement

ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਵਿੱਚ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਦੇ ਦੋ ਰੋਜ਼ਾ ਖੋ-ਖੋ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਤੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ। ਟੂਰਨਾਮੈਂਟ ਵਿੱਚ ਪਟਿਆਲਾ ਜ਼ਿਲ੍ਹੇ ਦੇ 20 ਤੋਂ ਵੱਧ ਸੀ.ਬੀ.ਐੱਸ.ਈ. ਸਕੂਲਾਂ ਨੇ ਹਿੱਸਾ ਲਿਆ। ਪਹਿਲੇ ਦਿਨ ਅੰਡਰ-14 ਅਤੇ ਅੰਡਰ-19 ਉਮਰ ਵਰਗਾਂ ਵਿੱਚ ਲੜਕਿਆਂ ਦੇ ਖੋ-ਖੋ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਅੰਡਰ-14 ਵਿੱਚ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਘੱਗਾ ਨੇ ਪਹਿਲਾ ਸਥਾਨ, ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ ਨੇ ਦੂਜਾ ਸਥਾਨ ਅਤੇ ਕੇ.ਐੱਸ.ਬੀ. ਵਰਲਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਅੰਡਰ-19 ਵਿੱਚ ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ ਨੇ ਪਹਿਲਾ, ਜੈਮਜ਼ ਪਬਲਿਕ ਸਕੂਲ ਪਟਿਆਲਾ ਨੇ ਦੂਜਾ ਅਤੇ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਘੱਗਾ ਨੇ ਤੀਜਾ ਸਥਾਨ ਹਾਸਲ ਕੀਤਾ। ਚੇਅਰਮੈਨ ਹਰਦੀਪ ਸਿੰਘ ਸੰਧ, ਐੱ ਡੀ ਰਾਜਿੰਦਰ ਕੌਰ ਸੰਧੂ ਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਵੱਲੋਂ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ।

Advertisement
Advertisement
Show comments