ਪੱਤਰ ਪ੍ਰੇਰਕ
ਰਾਜਪੁਰਾ, 14 ਅਕਤੂਬਰ
ਇਸ ਖੇਤਰ ਵਿੱਚੋਂ ਗੁਜਰਦੇ ਰਾਜਪੁਰਾ-ਸਰਹਿੰਦ ਕੌਮੀ ਸ਼ਾਹ ਮਾਰਗ ’ਤੇ ਬਸੰਤਪੁਰਾ ਨੇੜੇ ਦੋ ਕਾਰਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਦੋ ਜਣੇ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਅਰੁਣ ਕੁਮਾਰ ਵਾਸੀ ਮਕਾਨ-28 ਮਾਡਲ ਟਾਊਨ ਹੁਸ਼ਿਆਰਪੁਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਭਰਾ ਕਸ਼ੱਯਪ ਗੁਪਤਾ ਆਪਣੇ ਪਰਿਵਾਰ ਸਮੇਤ ਕਾਰ ਵਿੱਚ ਸਵਾਰ ਹੋ ਕੇ ਬਸੰਤਪੁਰਾ ਦੇ ਏ.ਜੀ.ਐੱਮ ਰਿਜ਼ੌਰਟ ਨੇੜੇ ਜਾ ਰਿਹਾ ਸੀ ਕਿ ਉਸ ਦੀ ਕਾਰ ਨੂੰ ਕਿਸੇ ਹੋਰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਮੁਦਈ ਦੇ ਭਰਾ ਕਸ਼ੱਯਪ ਗੁਪਤਾ ਦੀ ਮੌਤ ਹੋ ਗਈ ਤੇ ਦੋ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ। ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।