DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟਰੈਕਟਰ-ਟਰਾਲੀਆਂ ਸਣੇ ਡੀ ਸੀ ਦਫ਼ਤਰ ਅੱਗੇ ਪੁੱਜੇ ਭੱਠਾ ਮਜ਼ਦੂਰ

ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਭੱਠਾ ਮਜ਼ਦੂਰਾਂ ਵੱਲੋਂ ਆਪਣੇ ਹੱਕ ਲੈਣ ਅਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਡੀ ਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਭੱਠਿਆਂ ਤੋਂ ਇੱਟਾਂ ਦੀ ਢੋਆ-ਢੋਆਈ ਕਰਨ ਵਾਲੇ ਮਜ਼ਦੂਰ ਵੱਡੀ ਗਿਣਤੀ ਵਿਚ ਟਰੈਕਟਰ-ਟਰਾਲੀਆਂ ਸਣੇ...

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਡੀ ਸੀ ਦਫ਼ਤਰ ਅੱਗ਼ੇ ਧਰਨਾ ਦਿੰਦੇ ਹੋਏ ਭੱਠਾ ਮਜ਼ਦੂਰ।
Advertisement

ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਭੱਠਾ ਮਜ਼ਦੂਰਾਂ ਵੱਲੋਂ ਆਪਣੇ ਹੱਕ ਲੈਣ ਅਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਡੀ ਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਭੱਠਿਆਂ ਤੋਂ ਇੱਟਾਂ ਦੀ ਢੋਆ-ਢੋਆਈ ਕਰਨ ਵਾਲੇ ਮਜ਼ਦੂਰ ਵੱਡੀ ਗਿਣਤੀ ਵਿਚ ਟਰੈਕਟਰ-ਟਰਾਲੀਆਂ ਸਣੇ ਡੀ ਸੀ ਦਫ਼ਤਰ ਅੱਗੇ ਪੁੱਜੇ ਜਿਸ ਕਾਰਨ ਟਰੈਕਟਰ-ਟਰਾਲੀਆਂ ਦੀਆਂ ਕਤਾਰਾਂ ਲੱਗੀਆਂ ਰਹੀਆਂ। ਭੱਠਾ ਮਜ਼ਦੂਰ ਕਰੀਬ ਪੰਜ ਘੰਟੇ ਰੋਸ ਧਰਨੇ ’ਤੇ ਡਟੇ ਰਹੇ ਅਤੇ ਆਖਰ 3 ਮਾਰਚ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਤੈਅ ਹੋਣ ਮਗਰੋਂ ਹੀ ਧਰਨਾ ਸਮਾਪਤ ਹੋਇਆ। ਇਸ ਮੌਕੇ ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦਿਲਵਰ ਖਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਭੱਠਾ ਮਾਲਕਾਂ ਵੱਲੋਂ ਮਜ਼ਦੂਰਾਂ ਨੂੰ ਕਿਰਤ ਕਮਿਸ਼ਨਰ ਵੱਲੋਂ ਨਿਰਧਾਰਤ ਰੇਟਾਂ ਤੋਂ ਘੱਟ ਮਿਹਨਤਾਨਾ ਦਿੱਤਾ ਜਾ ਰਿਹਾ ਹੈ ਜੋ ਸਿੱਧੇ ਤੌਰ ’ਤੇ ਐਕਟ ਦੀ ਉਲੰਘਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਥੇ ਇੱਕ ਪਾਸੇ ਭੱਠਾ ਮਾਲਕ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਜਦੋਂ ਕਿ ਦੂਜੇ ਪਾਸੇ ਪੁਲੀਸ ਪ੍ਰਸ਼ਾਸਨ ਰਾਹੀਂ ਮਜ਼ਦੂਰਾਂ ’ਤੇ ਨਾਜਾਇਜ਼ ਦਬਾਅ ਬਣਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਹ ਨਾ ਸਿਰਫ਼ ਮਜ਼ਦੂਰਾਂ ਨਾਲ ਆਰਥਿਕ ਸ਼ੋਸ਼ਣ ਹੈ, ਸਗੋਂ ਉਨ੍ਹਾਂ ਦੇ ਸੰਵਿਧਾਨਕ ਹੱਕਾਂ ’ਤੇ ਵੀ ਹਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਭੱਠਾ ਮਜ਼ਦੂਰਾਂ ਨੂੰ ਕਿਰਤ ਕਮਿਸ਼ਨਰ ਵਲੋਂ ਨਿਰਧਾਰਿਤ ਰੇਟਾਂ ਅਨੁਸਾਰ ਮਿਹਨਤਾਨਾ ਦਿੱਤਾ ਜਾਵੇ ਅਤੇ ਆਰਥਿਕ ਸ਼ੋਸ਼ਣ ਕਰਨਾ ਬੰਦ ਕੀਤਾ ਜਾਵੇ। ਬੁਲਾਰਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਮਜ਼ਦੂਰਾਂ ਨੂੰ ਬਣਦਾ ਕਾਨੂੰਨਨ ਹੱਕ ਨਹੀਂ ਮਿਲ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਨੀਟੂ ਅਤੇ ਪੰਜਾਬ ਦੇ ਮੀਡੀਆ ਇੰਚਾਰਜ ਗੁਰਜੀਤ ਸਿੰਘ ਨੇ ਦੱਸਿਆ ਕਿ ਧਰਨੇ ਦੌਰਾਨ ਕਿਰਤ ਵਿਭਾਗ ਦੇ ਇੰਸਪੈਕਟਰ ਐਸੋਸੀਏਸ਼ਨ ਆਗੂਆਂ ਨੂੰ ਮਿਲੇ ਜਿਨ੍ਹਾਂ ਵਲੋਂ ਦੱਸਿਆ ਕਿ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਡੀ ਸੀ ਅਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ 3 ਮਾਰਚ ਨੂੰ ਸੰਗਰੂਰ ਵਿੱਚ ਮੀਟਿੰਗ ਨਿਸ਼ਚਿਤ ਕੀਤੀ ਗਈ ਹੈ। ਮੀਟਿੰਗ ਨਿਸ਼ਚਿਤ ਹੋਣ ਮਗਰੋਂ ਰੋਸ ਧਰਨਾ ਸਮਾਪਤ ਕੀਤਾ ਗਿਆ। ਰੋਸ ਧਰਨੇ ਨੂੰ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਸਤਿਗੁਰ ਸਿੰਘ ਕੌਹਰੀਆਂ, ਲੋਕ ਜਨ ਸ਼ਕਤੀ ਪਾਰਟੀ ਦੇ ਆਗੂ ਸੁਖਵਿੰਦਰ ਸਿੰਘ ਨੇ ਸੰਬੋਧਨ ਕੀਤਾ।

Advertisement
Advertisement
×