ਰਾਜਪੁਰਾ: ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਐਨ.ਐਸ.ਐਸ ਵਿਭਾਗ ਦੀ ਵਿਦਿਆਰਥਣ ਕਿਰਨਜੀਤ ਕੌਰ ਦੀ ਚੋਣ ਗਣਤੰਤਰ ਦਿਵਸ ਪਰੇਡ ਕੈਂਪ ਲਈ ਹੋਈ ਹੈ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਵਰਮਾ ਅਤੇ ਐਨ.ਐਸ.ਐਸ ਵਿਭਾਗ ਦੇ ਪ੍ਰੋਗਰਾਮ ਅਫਸਰ ਮਨਦੀਪ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਇਸ ਕੈਂਪ ਦੌਰਾਨ 26 ਜਨਵਰੀ ਦੀ ਗਣਤੰਤਰ ਪਰੇਡ ਵਿੱਚ ਹਿੱਸਾ ਲਵੇਗੀ। ਜੋ ਕਿ ਪਟੇਲ ਕਾਲਜ ਲਈ ਮਾਣ ਵਾਲੀ ਗੱਲ ਹੈ। ਇਹ ਕੈਂਪ 31 ਦਸੰਬਰ ਤੋਂ 31 ਜਨਵਰੀ ਤੱਕ ਨਵੀਂ ਦਿੱਲੀ ਵਿੱਚ ਲਗਾਇਆ ਜਾਵੇਗਾ। ਇਸ ਚੋਣ ’ਤੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਵੱਲੋਂ ਕਾਲਜ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ