DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Kohli inaugurated road: ਕੋਹਲੀ ਨੇ ਸੜਕ ਦਾ ਉਦਘਾਟਨ ਕੀਤਾ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ 20 ਨੰਬਰ ਫਾਟਕ ਬਾਰਾਂਦਰੀ ਗਾਰਡਨ ਕੋਲ ਡੇਢ ਕਰੋੜ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਸਾਰੀਆਂ ਸੜਕਾਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਪਟਿਆਲਾ ਸ਼ਹਿਰ ਵਿੱਚ...

  • fb
  • twitter
  • whatsapp
  • whatsapp
Advertisement

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ 20 ਨੰਬਰ ਫਾਟਕ ਬਾਰਾਂਦਰੀ ਗਾਰਡਨ ਕੋਲ ਡੇਢ ਕਰੋੜ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਸਾਰੀਆਂ ਸੜਕਾਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਪਟਿਆਲਾ ਸ਼ਹਿਰ ਵਿੱਚ ਅਨੇਕਾਂ ਨਵੀਆਂ ਸੜਕਾਂ ਬਣਾਈਆਂ ਗਈਆਂ ਹਨ। ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਪ੍ਰਾਜੈਕਟਾਂ ਦੀ ਲੜੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਕੌਂਸਲਰ ਗੁਰਜੀਤ ਸਾਹਨੀ, ਨੇਹਾ ਸਿੱਧੂ, ਅਮਨ ਜੌਲੀ ਐਕਸੀਅਨ ਪਿਊਸ਼ ਅਗਰਵਾਲ, ਐੱਸ ਡੀ ਓ ਮੁਨੀਸ਼ ਕੁਮਾਰ ਅਤੇ ਸੰਦੀਪ ਵਾਲੀਆ ਮੌਜੂਦ ਰਹੇ।

Advertisement
Advertisement
×