DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Kohli Inaugurates 1 Crore Road in Patiala: ਵਿਧਾਇਕ ਨੇ ਸੜਕ ਦਾ ਉਦਘਾਟਨ ਕੀਤਾ

ਸਨੌਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸੁਵਿਧਾ ਮਿਲੇਗੀ: ਕੋਹਲੀ

  • fb
  • twitter
  • whatsapp
  • whatsapp
featured-img featured-img
ਸੜਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਅਜੀਤਪਾਲ ਕੋਹਲੀ।
Advertisement

ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ 1 ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਸਨੌਰ ਰੋਡ (ਵੱਡੀ ਨਦੀ ਤੋਂ ਫਲੱਡ ਕੰਟਰੋਲ ਰੂਮ) ਤੱਕ ਬਣੀ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸ੍ਰੀ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਪ੍ਰਾਜੈਕਟ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਸਨੌਰ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸੁਵਿਧਾ ਮਿਲੇਗੀ ਸਗੋਂ ਫਲੱਡ ਕੰਟਰੋਲ ਰੂਮ ਤੱਕ ਪਹੁੰਚ ਵੀ ਹੋਰ ਸੁਖਾਲੀ ਹੋਵੇਗੀ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਵਿਧਾਇਕ ਸ੍ਰੀ ਕੋਹਲੀ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਐੱਮ ਸੀ ਹਰਪ੍ਰੀਤ ਸਿੰਘ, ਐਕਸੀਅਨ ਪ੍ਰਤੀਕ ਸਿੰਗਲਾ, ਐੱਸ ਡੀ ਓ ਪੁਨੀਤ ਮਿੱਤਲ, ਰਜਿੰਦਰ ਸਿੰਘ, ਮਨਿੰਦਰ ਸਿੰਘ, ਜਗਮੀਤ ਸਿੰਘ ਜੱਗਾ, ਕਿਰਪਾਲ ਸਿੰਘ, ਨਿੰਦਰ ਕਾਹਲੋਂ, ਵਿਜੈ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।

Advertisement
Advertisement
×