ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੋਹਲੀ ਵੱਲੋਂ ਵੱਖ-ਵੱਖ ਖੇਤਰਾਂ ਦਾ ਦੌਰਾ

ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਕਈ ਇਲਾਕਿਆਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਮੰਤਵ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕਰਵਾਉਣਾ ਸੀ। ਉਨ੍ਹਾਂ ਨਾਲ ਨਗਰ ਨਿਗਮ...
Advertisement

ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਕਈ ਇਲਾਕਿਆਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਮੰਤਵ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕਰਵਾਉਣਾ ਸੀ। ਉਨ੍ਹਾਂ ਨਾਲ ਨਗਰ ਨਿਗਮ ਦੇ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਭ ਤੋਂ ਪਹਿਲਾਂ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਜਿਵੇਂ ਕਿ ਸ਼ੇਰੇ ਪੰਜਾਬ ਮਾਰਕਿਟ, ਬੀ ਟੈਂਕ, ਸੁਖਦਾਸਪੁਰਾ ਮੁਹੱਲਾ, ਸੈਫਾਬਾਦੀ ਗੇਟ ਵਰਗੇ ਇਲਾਕਿਆਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲਈ। ਲੋਕਾਂ ਨੇ ਖ਼ਾਸ ਕਰਕੇ ਸੜਕਾਂ ਦੀ ਖ਼ਰਾਬ ਹਾਲਤ, ਸੀਵਰੇਜ ਸਿਸਟਮ ਦੀਆਂ ਸਮੱਸਿਆਵਾਂ, ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਵਿਘਨ, ਅਤੇ ਸਫ਼ਾਈ ਵਿਵਸਥਾ ਦੀ ਘਾਟ ਵਰਗੀਆਂ ਸ਼ਿਕਾਇਤਾਂ ਸਾਹਮਣੇ ਰੱਖੀਆਂ। ਵਿਧਾਇਕ ਕੋਹਲੀ ਨੇ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ’ਤੇ ਹੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੀਵਰੇਜ ਲਾਈਨਾਂ ਦੀ ਸਫ਼ਾਈ, ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਸੁਧਾਰ ਲਿਆਉਣ ਲਈ ਯੋਜਨਾ ਬਣਾਉਣ ਲਈ ਕਿਹਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਇਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਵਿਧਾਇਕ ਨੇ ਦੱਸਿਆ ਕਿ ਇਹ ਦੌਰੇ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਉਹ ਖ਼ੁਦ ਜ਼ਮੀਨੀ ਹਕੀਕਤ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਦਫ਼ਤਰ ਵਿੱਚ ਬੈਠ ਕੇ ਨਹੀਂ, ਸਗੋਂ ਉਨ੍ਹਾਂ ਦੇ ਦਰਾਂ ’ਤੇ ਜਾ ਕੇ ਸਮਝਿਆ ਜਾ ਸਕਦਾ ਹੈ।

Advertisement
Advertisement