ਕੋਵਿਡ-19: ਪਟਿਆਲਾ ਜਿਲ੍ਹੇ ’ਚ ਤਿੰਨ ਮੌਤਾਂ, 25 ਪਾਜ਼ੇਟਿਵ

ਕੋਵਿਡ-19: ਪਟਿਆਲਾ ਜਿਲ੍ਹੇ ’ਚ ਤਿੰਨ ਮੌਤਾਂ, 25 ਪਾਜ਼ੇਟਿਵ

ਖੇਤਰੀ ਪ੍ਰਤੀਨਿਧ
ਪਟਿਆਲਾ, 21 ਅਕਤੂਬਰ

ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਨਾਲ ਤਿੰਨ ਮੌਤਾਂ ਹੋ ਗਈ। ਮ੍ਰਿਤਕਾਂ ਵਿੱਚੋਂ ਦੋ ਪਟਿਆਲਾ ਸ਼ਹਿਰ ਅਤੇ ਇਕ ਬਲਾਕ ਭਾਦਸੋਂ ਨਾਲ ਸਬੰਧਤ ਹੈ। ਪਟਿਆਲਾ ਸ਼ਹਿਰ ਤੋਂ ਜੈ ਜਵਾਨ ਕਲੋਨੀ ਦਾ ਰਹਿਣ ਵਾਲਾ 66 ਸਾਲਾ ਵਿਅਕਤੀ ਹਾਡੀ ਬਲੱਡ ਪ੍ਰੈਸ਼ਰ ਕਾਰਨ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ । ਪਟਿਆਲਾ ਸ਼ਹਿਰ ਤੋਂ ਹੀ ਗੁਰੂ ਨਾਨਕ ਨਗਰ ਦੀ ਰਹਿਣ ਵਾਲੀ 55 ਸਾਲਾ ਔਰਤ ਸ਼ੂਗਰ ਤੋਂ ਪੀੜਤ ਸੀ ਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ ਜਦਕਿ ਬਲਾਕ ਭਾਦਸੋਂ ਦੇ ਪਿੰਡ ਲੁਬਾਣਾ ਟੇਕੂ ਦਾ ਰਹਿਣ ਵਾਲਾ 65 ਸਾਲਾ ਵਿਅਕਤੀ ਸਾਹ ਦੀ ਦਿੱਕਤ ਕਾਰਨ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ। ਤਿੰਨੋਂ ਮਰੀਜ਼ ਕਰੋਨਾ ਪਾਜ਼ੇਟਿਵ ਪਾਏ ਗਏ ਤੇ ਇਲਾਜ ਦੌਰਾਨ ਮੌਤ ਹੋ ਗਈ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦਿੱਤੀ।

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਸੰਗਰੂਰ ’ਚ ਅੱਜ ਕਰੋਨਵਾਇਰਸ ਪੀੜਤ ਇੱਕ ਮਰੀਜ਼ ਦੀ ਮੌਤ ਹੋ ਗਈ ਤੇ ਛੇ ਹੋਰ ਪਾਜ਼ੇਟਿਵ ਕੇਸ ਸਾਹਮਣੇ ਆਏ। ਹੁਣ ਤੱਕ ਜ਼ਿਲ੍ਹੇ ’ਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 162 ਹੋ ਚੁੱਕੀ ਹੈ। ਜ਼ਿਲ੍ਹੇ ’ਚ ਅੱਜ ਅੱਠ ਮਰੀਜ਼ਾਂ ਨੇ ਕਰੋਨਾਵਾਇਰਸ ਨੂੰ ਮਾਤ ਦਿੱਤੀ ਹੈ। ਅੱਜ ਕਰੋਨਾ ਨਾਲ ਮਰਨ ਵਾਲੀ 62 ਸਾਲਾ ਮਹਿਲਾ ਬਲਾਕ ਮਾਲੇਰਕੋਟਲਾ ਦੀ ਵਸਨੀਕ ਸੀ ਜੋ ਰਾਜਿੰਦਰਾ ਹਸਪਤਾਲ ਪਟਿਆਲਾ ਦਾਖਲ ਸੀ ਜਿੱਥੇ ਉਸਦੀ ਮੌਤ ਹੋ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All