ਵਿਧਾਇਕ ਵੱਲੋਂ ਵਾਟਰ ਵਰਕਸ ਦਾ ਨੀਂਹ ਪੱਥਰ
ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਪਿੰਡ ਕਰੀਮ ਨਗਰ ਉਰਫ ਚਿੱਚੜਵਾਲਾ ’ਚ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਲ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਤਹਿਤ 9 ਕਿਲੋਮੀਟਰ ਲੰਬੀ ਪਾਈਪ ਲਾਈਨ...
Advertisement
ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਪਿੰਡ ਕਰੀਮ ਨਗਰ ਉਰਫ ਚਿੱਚੜਵਾਲਾ ’ਚ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਲ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਤਹਿਤ 9 ਕਿਲੋਮੀਟਰ ਲੰਬੀ ਪਾਈਪ ਲਾਈਨ ਪਾ ਕੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ‘ਆਪ’ ਸਰਕਾਰ ਨੇ ਹਰ ਪਿੰਡ ਅਤੇ ਹਰ ਘਰ ਤੱਕ ਸਾਫ਼ ਪਾਣੀ, ਸਿਹਤ, ਸਿੱਖਿਆ ਅਤੇ ਵਿਕਾਸੀ ਯੋਜਨਾਵਾਂ ਪਹੁੰਚਾਉਣ ਦਾ ਟੀਚਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਚਿੱਚੜਵਾਲਾ ਪਿੰਡ ਦੇ ਲੋਕਾਂ ਨੂੰ ਕਾਫ਼ੀ ਸਮੇਂ ਤੋਂ ਸਾਫ਼ ਪਾਣੀ ਦੀ ਕਮੀ ਮਹਿਸੂਸ ਹੋ ਰਹੀ ਸੀ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਪੂਰਾ ਹੋਣ ਨਾਲ ਪਿੰਡ ਦੇ ਸੈਂਕੜੇ ਘਰਾਂ ਨੂੰ ਸਿੱਧਾ ਲਾਭ ਮਿਲੇਗਾ। ਇਸੇ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਵਿਕਾਸ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ।
Advertisement
Advertisement