ਪਟਿਆਲਾ ਵਿੱਚ ਹਜ਼ਾਰਾਂ ਬਿਜਲੀ ਮਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੇ ਨਿਊ ਮੋਤੀ ਮਹਿਲ ਵੱਲ ਮਾਰਚ

ਪਟਿਆਲਾ ਵਿੱਚ ਹਜ਼ਾਰਾਂ ਬਿਜਲੀ ਮਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੇ ਨਿਊ ਮੋਤੀ ਮਹਿਲ ਵੱਲ ਮਾਰਚ

ਫੋਟੋ: ਰਾਜੇਸ਼ ਸੱਚਰ

ਰਵੇਲ ਸਿਘ ਭਿੰਡਰ

ਪਟਿਆਲਾ, 25 ਨਵੰਬਰ

ਪੰਜਾਬ ਭਰ ’ਚੋਂ ਹਜ਼ਾਰਾਂ ਬਿਜਲੀ ਕਾਮਿਆਂ ਤੇ ਪੈਨਸ਼ਨਰਜ਼ ਵੱਲੋਂ ਅੱਜ ਮੌਸਮ ਖ਼ਰਾਬ ਹੋਣ ਦੇ ਬਾਵਜੂਦ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ ਕਰਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਕੀਤਾ ਗਿਆ। ਇਹ ਪ੍ਰਦਰਸ਼ਨ ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਪਾਵਰਕੌਮ ਤੇ ਟਰਾਂਸਕੋ ਤੋਂ ਇਲਾਵਾ ਐਂਪਲਾਈਜ਼ ਜੁਆਇੰਟ ਫੋਰਮ ਦੀਆਂ ਅੱਧੀ ਦਰਜ਼ਨ ਜਥੇਬੰਦੀਆਂ ਦੇ ਸੱਦੇ ’ਤੇ ਦਿੱਤਾ ਗਿਆ। ਰੋਸ ਪ੍ਰੋਗਰਾਮ ਸਬੰਧੀ ਸਵੇਰ ਤੋਂ ਹੀ ਪਾਵਰ ਮੁਲਾਜ਼ਮ ਤੇ ਪੈਨਸ਼ਨਰਜ਼ ਮੁੱਖ ਦਫ਼ਤਰ ਅੱਗੇ ਜੁੜਣੇ ਸ਼ੁਰੂ ਹੋ ਗਏ ਸਨ, ਜਿਹੜੇ ਦੁਪਹਿਰ ਤੋਂ ਪਹਿਲਾਂ ਤੱਕ ਹਜ਼ਾਰਾਂ ਦੀ ਤਾਦਾਦ ’ਚ ਜੁੜ ਗਏ। ਇਸ ਦੌਰਾਨ ਪੰਜਾਬ ਸਰਕਾਰ ਤੇ ਪਾਵਰ ਮੈਨੇਜਮੈਂਟ ’ਤੇ ਪੈਨਸ਼ਨਰਜ਼ ਤੇ ਮੁਲਾਜ਼ਮ ਦੀਆਂ ਮੰਗਾਂ ਨਾ ਮੰਨਣ ਦਾ ਦੋਸ਼ ਲਗਾਇਆ ਤੇ ਸੰਘਰਸ਼ ਨੂੰ ਅਗਲੇ ਪੜਾਅ ਵਿੱਚ ਹੋਰ ਤੇਜ਼ ਕਰਨ ਦਾ ਆਹਿਦ ਲਿਆ ਗਿਆ। ਨਿਊ ਮੋਤੀ ਮਹਿਲ ਵੱਲ ਰੋਸ ਮਾਰਚ ਦੌਰਾਨ ਐੱਸਡੀਐੱਮ ਪਟਿਆਲਾ ਵੱਲੋਂ ਸੰਘਰਸ਼ੀ ਵਫ਼ਦ ਪਾਸੋਂ ਮੰਗ ਪੱਤਰ ਹਾਸਿਲ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਐਂਪਲਾਈਜ਼ ਜੁਆਇੰਟ ਫੋਰਮ ਦੇ ਸਕੱਤਰ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਅਵਿਨਾਸ਼ ਚੰਦਰ, ਸੂਬਾ ਸਕੱਤਰ ਧਨਵੰਤ ਸਿੰਘ ਭੱਠਲ, ਪਰਮਜੀਤ ਸਿੰਘ ਦਸੂਹਾ ਤੇ ਪ੍ਰਮੋਦ ਕੁਮਾਰ ਨੇ ਕੀਤੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All