ਸਰਬਜੀਤ ਸਿੰਘ ਭੰਗੂ
ਪਟਿਆਲਾ, 31 ਅਕਤੂਬਰ
ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਆਨਲਾਈਨ ਸਮਾਗਮ ਦੌਰਾਨ ਪਟਿਆਲਾ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਿਰਕਤ ਕੀਤੀ। ਇਸ ਮੌਕੇ ਹੀ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਅਰੰਭੀ ਨਵੀਂ ਵਜੀਫ਼ਾ ਸਕੀਮ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿੱੱਪ ਸਕੀਮ’ ਦੀ ਸ਼ੁਰੂਆਤ 5 ਲਾਭਪਾਤਰੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ। ਇਸ ਮੌਕੇ ਸ੍ਰੀ ਧਰਮਸੋਤ ਨੇ ਦੱਸਿਆ ਕਿ ਅੱਜ ਇਸ ਪਵਿੱਤਰ ਦਿਹਾੜੇ ਮੌਕੇ ਸਰਕਾਰ ਨੇ 3 ਲੱਖ ਤੋਂ ਵਧੇਰੇ ਐੱਸਸੀ ਵਿਦਿਆਰਥੀਆਂ ਨੂੰ ਲਾਭ ਦਿੱਤਾ ਹੈ ਤੇ ਆਮਦਨ ਦੀ ਸ਼ਰਤ ਢਾਈ ਲੱਖੇ ਤੋਂ ਵਧਾ ਕੇ 4 ਲੱਖ ਕਰ ਦਿੱਤੀ ਹੈ। ਧਰਮਸੋਤ ਨੇ ਕਿਹਾ ਕਿ ਹੁਣ ਪੰਜਾਬ ਹੀ ਇਕੱਲਾ ਅਜਿਹਾ ਸੂਬਾ ਹੈ, ਜਿੱਥੇ ਰਾਜ ਸਰਕਾਰ ਨੇ ਮੁੜ ਇਹ ਸਕੀਮ ਆਪਣੇ ਤੌਰ ’ਤੇ 6000 ਕਰੋੜ ਖ਼ਰਚ ਕੇ ਮੁੜ ਸ਼ੁਰੂ ਕੀਤੀ ਹੈ।