ਰਾਜਪੁਰਾ: ਇਥੋਂ ਦੇ ਗੁਰਦੁਆਰਾ ਸਿੰਘ ਸਭਾ ਗੁਲਾਬ ਨਗਰ ਦੇ ਮਾਸਟਰ ਸੰਤ ਸਿੰਘ ਹਾਲ ’ਚ ਸ੍ਰੀ ਗੁਰੂ ਅਰਜਨ ਦੇਵ ਦੇ ਪ੍ਰਕਾਸ਼ ਦਿਹਾੜੇ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਕ ਸਿੰਘ ਦੀ ਦੇਖ-ਰੇਖ ਵਿੱਚ ਭਾਈ ਘਨ੍ਹੱਈਆ ਸਾਹਿਬ ਚੈਰੀਟੇਬਲ ਟਰੱਸਟ ਵੱਲੋਂ ਇੱਕ ਚੈਰੀਟੇਬਲ ਲੈਬਾਰਟਰੀ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੌਂਸਲਰ ਬਲਵਿੰਦਰ ਸਿੰਘ, ਸਮਾਜ ਸੇਵੀ ਪਾਲ ਸਿੰਘ ਵੈਦਵਾਨ, ਗੁਰਪਿਆਰ ਸਿੰਘ, ਦਰਸ਼ਨ ਸਿੰਘ, ਮਹਾਂ ਸਿੰਘ ਅਤੇ ਗੁਰਕੀਰਤ ਸਿੰਘ ਸਮੇਤ ਹੋਰ ਮੌਜੂਦ ਸਨ। -ਪੱਤਰ ਪ੍ਰੇਰਕ