ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜੀ: ਰਿਆੜ
ਦੇਵੀਗੜ੍ਹ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਵਿੱਚ ਪਿਛਲੇ ਦੋ ਮਹੀਨਿਆਂ ਦੌਰਾਨ 18 ਤੋਂ ਵੱਧ ਚੋਰੀਆਂ ਹੋ ਚੁੱਕੀਆਂ ਹਨ। ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਇਨ੍ਹਾਂ ਘਟਨਾਵਾਂ ਪ੍ਰਤੀ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ...
Advertisement
ਦੇਵੀਗੜ੍ਹ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਵਿੱਚ ਪਿਛਲੇ ਦੋ ਮਹੀਨਿਆਂ ਦੌਰਾਨ 18 ਤੋਂ ਵੱਧ ਚੋਰੀਆਂ ਹੋ ਚੁੱਕੀਆਂ ਹਨ। ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਇਨ੍ਹਾਂ ਘਟਨਾਵਾਂ ਪ੍ਰਤੀ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਵਿਗੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦੇਵੀਗੜ੍ਹ ਇਲਾਕੇ ਵਿੱਚ ਧੜਾਧੜ ਹੋ ਰਹੀਆਂ ਚੋਰੀਆਂ ਚਿੰਤਾ ਦਾ ਵਿਸ਼ਾ ਹਨ। ਸ਼ੈਰੀ ਰਿਆੜ ਨੇ ਪਿੰਡ ਮਸੀਂਗਣ ਦੇ ਕਿਸਾਨ ਅਮਿਤ ਅਤੇ ਉਨ੍ਹਾਂ ਦੇ ਭਰਾ ਨਾਲ ਮੁਲਾਕਾਤ ਕੀਤੀ ਅਤੇ ਇਸ ਸਾਰੇ ਘਟਨਾਕ੍ਰਮ ਬਾਰੇ ਜਾਣਕਾਰੀ ਹਾਸਲ ਕੀਤੀ। ਸ਼ੈਰੀ ਰਿਆੜ ਨੇ ਕਿਹਾ ਕਿ ਪੁਲੀਸ ਇਨ੍ਹਾਂ ਮਸਲਿਆਂ ਨੂੰ ਗੰਭੀਰਤਾ ਨਾਲ ਲਵੇ ਅਤੇ ਚੋਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇ ਤਾਂ ਜੋ ਅੱਗੇ ਤੋਂ ਇਲਾਕੇ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ।
Advertisement
Advertisement
×