ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 21 ਅਪਰੈਲ
400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਗੁਰੂ ਦਰਬਾਰ ’ਚ ਸਜਾਵਟੀ ਗਲੀਚੇ ਵਿਛਾਏ ਗਏ। ਸਜਾਵਟੀ ਗਲੀਚੇ ਵਿਛਾਉਣ ਦੀ ਸ਼ੁਰੂਆਤ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਕੀਤੀ ਗਈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੰਗਤਾਂ ਵੱਲੋਂ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਲਗਾਤਾਰ ਚੱਲ ਰਹੇ ਧਾਰਮਿਕ ਸਮਾਗਮਾਂ ਨੂੰ ਵਿਲੱਖਣ ਦਿੱਖ ਪ੍ਰਦਾਨ ਕਰਨ ਲਈ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਗੁਰੂ ਸਾਹਿਬ ਦੇ ਦਰਬਾਰ ’ਚ ਨਵੇਂ ਸਜਾਵਟੀ ਗਲੀਚੇ ਵਿਛਾਏ ਗਏ ਹਨ।