ਪੱਤਰ ਪ੍ਰੇਰਕ
ਦੇਵੀਗੜ੍ਹ, 5 ਸਤੰਬਰ
ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਦੀ ਪਤਨੀ ਗੁਰਮੇਜ ਕੌਰ ਦੀਆਂ ਅੰਤਿਮ ਰਸਮਾਂ ਅਤੇ ਅਰਦਾਸ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਹੋਈ। ਉਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਗੁਰਮੇਜ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਵਿੱਚ ਵੱਖ-ਵੱਖ ਸਿਆਸੀ, ਧਾਰਮਿਕ ਤੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਵਰਕਰਾਂ ਨੇ ਸ਼ਿਰਕਰ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਹਾਈ ਕੋਰਟ ਦੇ ਸੀਨੀਅਰ ਜੱਜ ਹਰਿੰਦਰ ਸਿੰਘ ਸਿੱਧੂ, ਪਾਵਰਕੌਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ, ਐਡੀਸ਼ਨਲ ਸੈਸ਼ਨ ਜੱਜ ਸੰਗਰੂਰ ਗੁਰਪ੍ਰਤਾਪ ਸਿੰਘ, ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਗੁਰਮੀਤ ਸਿੰਘ ਖੁੱਡੀਆਂ, ਪ੍ਰੋ. ਬਲਜਿੰਦਰ ਕੌਰ, ਸਾਬਕਾ ਮੰਤਰੀ ਲਾਲ ਸਿੰਘ, ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਜਗਜੀਤ ਸਿੰਘ ਡੱਲੇਵਾਲ, ਗੁਰਨਾਮ ਸਿੰਘ ਚੜੂਨੀ, ਪ੍ਰਧਾਨ ਬਲਦੇਵ ਸਿੰਘ ਤੇ ਸੀਨੀਅਰ ਪੱਤਰਕਾਰ ਭਾਗਵਾਨ ਦਾਸ ਦੀ ਅਗਵਾਈ ਹੇਠ ਸਮੂਹ ਪੱਤਰਕਾਰ ਹਾਜ਼ਰ ਸਨ। ਇਸ ਤੋਂ ਇਲਾਵਾ ਹੋਰਨਾਂ ਜਥੇਬੰਦੀਆਂ ਨੇ ਵੀ ਬਹਿਰੂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।