DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੀਡਰ ਸਿਆਸਤ ਦੀ ਥਾਂ ਹੜ੍ਹ ਪੀੜਤਾਂ ਦੀ ਮਦਦ ਕਰਨ: ਪਠਾਣਮਾਜਰਾ

ਪੱਤਰ ਪ੍ਰੇਰਕ ਦੇਵੀਗੜ੍ਹ, 13 ਜੁਲਾਈ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਹਲਕਾ ਸਨੌਰ ਅਧੀਨ ਪੈਂਦੀਆਂ ਨਦੀਆਂ, ਨਾਲਿਆਂ ਅਤੇ ਦਰਿਆਵਾਂ ਦੇ ਰੱਖ ਰਖਾਓ ਦਾ ਚੰਗਾ ਪ੍ਰਬੰਧ ਕੀਤਾ ਹੁੰਦਾ ਤਾਂ ਅੱਜ ਇਸ ਇਲਾਕੇ ਦਾ...
  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਹੜ੍ਹ ਦੀ ਸਥਿਤੀ ਬਾਰੇ ਗੱਲ ਕਰਦੇ ਹੋਏ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ। -ਫੋਟੋ : ਨੌਗਾਵਾਂ
Advertisement

ਪੱਤਰ ਪ੍ਰੇਰਕ

ਦੇਵੀਗੜ੍ਹ, 13 ਜੁਲਾਈ

Advertisement

ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਹਲਕਾ ਸਨੌਰ ਅਧੀਨ ਪੈਂਦੀਆਂ ਨਦੀਆਂ, ਨਾਲਿਆਂ ਅਤੇ ਦਰਿਆਵਾਂ ਦੇ ਰੱਖ ਰਖਾਓ ਦਾ ਚੰਗਾ ਪ੍ਰਬੰਧ ਕੀਤਾ ਹੁੰਦਾ ਤਾਂ ਅੱਜ ਇਸ ਇਲਾਕੇ ਦਾ ਐਨਾ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਨਾ ਹੁੰਦਾ। ਉਹ ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਸ੍ਰੀ ਪਠਾਣਮਾਜਰਾ ਨੇ ਕਿਹਾ ਕਿ ਇਸ ਵਾਰ ਇਲਾਕੇ ਦੇ ਪਿੰਡਾਂ ਦਾ ਸਭ ਤੋਂ ਜ਼ਿਆਦਾ ਨੁਕਸਾਨ ਜੇਕਰ ਕਿਸੇ ਨਦੀ ਨੇ ਕੀਤਾ ਹੈ ਤਾਂ ਉਹ ਟਾਂਗਰੀ ਨਦੀ ਹੈ। ਇਸ ਦੇ ਖਸਤਾ ਬੰਨ੍ਹਾਂ ਵਿੱਚ ਚਾਰ ਪਾੜ ਪੈਣ ਕਾਰਨ ਇਸ ਨਦੀ ਦੇ ਪਾਣੀ ਦਾ ਸਾਰਾ ਵਹਾਅ ਪਿੰਡਾਂ ਤੇ ਖੇਤਾਂ ਵੱਲ ਨੂੰ ਹੋ ਗਿਆ ਜਿਸ ਕਾਰਨ ਖੇਤਾਂ ਵਿੱਚ ਪੰਜ-ਪੰਜ ਫੁੱਟ ਪਾਣੀ ਭਰ ਗਿਆ ਹੈ ਅਤੇ ਸਾਰੀਆਂ ਫਸਲਾਂ ਨਸ਼ਟ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਲੀਡਰਾਂ ਨੂੰ ਅਧਿਕਾਰੀਆਂ ਦਾ ਮਨੋਬਲ ਨਹੀਂ ਡੇਗਣਾ ਚਾਹੀਦਾ ਅਤੇ ਨਾ ਹੀ ਸਿਆਸਤ ਕਰਨੀ ਚਾਹੀਦੀ ਹੈ, ਸਗੋਂ ਇਲਾਕੇ ਦੇ ਪੀੜਤ ਲੋਕਾਂ ਦੀ ਮਦਦ ਕਰਨ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅੱਗੇ ਆਉਣਾ ਚਾਹੀਦਾ ਹੈ।

Advertisement
×