ਕਾਨੂੰਨੀ ਜਾਗਰੂਕਤਾ ਬਾਰੇ ਪ੍ਰੋਗਰਾਮ ਕਰਵਾਇਆ
ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ਕਾਨੂੰਨੀ ਜਾਗਰੂਕਤਾ ਅਤੇ ਨਿਆਂ ਸੁਧਾਰਾਂ ਬਾਰੇ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਭਾਰਤੀ ਮਾਲ ਸੇਵਾਵਾਂ ਤੋਂ ਅਧਿਕਾਰੀ ਇੰਜਨੀਅਰ ਵਰੁਣ ਸੋਨੀ ਨੇ ਨਵੇਂ ਕਾਨੂੰਨ ਦੇ ਮੁੱਖ ਉਪਬੰਧਾਂ ਬਾਰੇ ਚਾਨਣਾ ਪਾਉਂਦਿਆਂ ਆਪਣੇ ਅਧਿਕਾਰਾਂ ਅਤੇ...
Advertisement
ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ਕਾਨੂੰਨੀ ਜਾਗਰੂਕਤਾ ਅਤੇ ਨਿਆਂ ਸੁਧਾਰਾਂ ਬਾਰੇ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਭਾਰਤੀ ਮਾਲ ਸੇਵਾਵਾਂ ਤੋਂ ਅਧਿਕਾਰੀ ਇੰਜਨੀਅਰ ਵਰੁਣ ਸੋਨੀ ਨੇ ਨਵੇਂ ਕਾਨੂੰਨ ਦੇ ਮੁੱਖ ਉਪਬੰਧਾਂ ਬਾਰੇ ਚਾਨਣਾ ਪਾਉਂਦਿਆਂ ਆਪਣੇ ਅਧਿਕਾਰਾਂ ਅਤੇ ਕਰਤੱਵਾਂ ਨੂੰ ਜਾਣਨ ਦੀ ਮਹੱਤਤਾ ਬਾਰੇ ਦੱਸਿਆ। ਕਾਨੂੰਨੀ ਜਾਗਰੂਕਤਾ ਬਾਰੇ ਗੱਲ ਕਰਦਿਆਂ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਵੱਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇੱਕ ਮਜ਼ਬੂਤ ਅਤੇ ਨਿਆਂਪੂਰਨ ਸਮਾਜ ਲਈ ਅਧਿਕਾਰਾਂ ਅਤੇ ਕਰਤੱਵਾਂ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ। ਵਿਭਾਗ ਮੁਖੀ ਡਾ. ਅਮਨਪ੍ਰੀਤ ਰੰਧਾਵਾ ਵੱਲੋਂ ਸਵਾਗਤੀ ਭਾਸ਼ਣ ਦਿੱਤਾ ਗਿਆ ਅਤੇ ਧੰਨਵਾਦੀ ਭਾਸ਼ਣ ਡਾ. ਹੈਪੀ ਜੇਜੀ ਨੇ ਦਿੱਤਾ।
Advertisement
Advertisement
