ਸਰਬਜੀਤ ਸਿੰਘ ਭੰਗੂ
ਪਟਿਆਲਾ 4 ਜੂਨ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤ ਗੁਰੂ ਘਰ ਨਤਮਸਤਕ ਹੋਈ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ।
ਘੱਲੂਘਾਰਾ ਦਿਵਸ ਸਬੰਧੀ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਆਰੰਭਤਾ ਦੀ ਅਰਦਾਸ ਕਰਦਿਆਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਭੋਗ 6 ਜੂਨ ਨੂੰ ਗੁਰਦੁਆਰੇ ਦੇ ਦੀਵਾਨ ਹਾਲ ਵਿਖੇ ਪਾਏ ਜਾਣਗੇ। ਅੱਜ ਤੜਕ ਸਾਰ ਕਵਾੜ੍ਹ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਤਿਹਾਸ ਤੋਂ ਜਾਣੂੰ ਕਰਵਾਇਆ। ਇਸ ਮੌਕੇ ਅਕਾਲੀ ਆਗੂ ਜੋਗਿੰਦਰ ਪੰਛੀ, ਗੁਰਦੀਪ ਸ਼ੇਖੂਪੁਰ,ਕਿਸਾਨ ਜਸਦੇਵ ਨੂਗੀ ਤੇਹਰਦੀਪ ਸੇਹਰੀ,ਬੇਅੰਤ ਆਕੜੀ, ਲਾਭ ਸਿੰਘ ਬਾਰਨ, ਜਨਕ ਮਾਜਰੀ,ਗੁਰਮੇਲ ਮਾਜਰੀ ਸਮੇਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਕੰਵਰਬੇਦੀ, ਆਤਮ ਪ੍ਰਕਾਸ਼ ਬੇਦੀ, ਮਨਜੀਤ ਪਵਾਰ, ਸਰਬਜੀਤ ਸਿੰਘ, ਮਨਪ੍ਰੀਤ ਲੌਂਗੋਵਾਲ ਸਮੇਤ ਹੋਰਨਾ ਨੇ ਵੀ ਸੇਵਾ ਨਿਭਾਈ। ਉਧਰ ਇਥੇ ਹੀ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਛਬੀਲ ਵੀ ਲਾਈ ਗਈ।