ਖੇਤਰੀ ਪ੍ਰਤੀਨਿਧ
ਪਟਿਆਲਾ, 30 ਨਵੰਬਰ
ਗੁਰਦੁਆਰਾ ਮੱਲਾਂ ਵਾਲਾ ਸ਼ਹੀਦ ਉਧਮ ਸਿੰਘ ਨਗਰ ਵਿਖੇ ਮਨਾਏ ਗਏ ਗੁਰੂ ਨਾਨਕ ਦੇਵ ਜੀ ਦੇ 551ਵਾਂ ਗੁਰਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਯੂਥ ਕਾਂਗਰਸ ਪੰਜਾਬ ਜਨਰਲ ਸਕੱਤਰ ਮੋਹਿਤ ਮਹਿੰਦਰਾ ਨੇ ਵੀ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਜਿਸ ਦੌਰਾਨ ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ, ਆਪਣਾ ਜੀਵਨ ਸਫਲ ਬਣਾਉਣ ਲਈ ਗੁਰੂ ਦੇ ਦਿਖਾਏ ਰਸਤੇ ‘ਤੇ ਚੱਲਣ ਲਈ ਪ੍ਰੇਰਿਆ।