ਲਾਈਟ ਐਂਡ ਸਾਊਂਡ ਸ਼ੋਅ ਅੱਜ
                     ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇੱਥੇ ਪੋਲੋ ਗਰਾਊਂਡ ਵਿੱਚ 4 ਨਵੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 8:30 ਵਜੇ ਤੱਕ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ...
                
        
        
    
                 Advertisement 
                
 
            
        ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇੱਥੇ ਪੋਲੋ ਗਰਾਊਂਡ ਵਿੱਚ 4 ਨਵੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 8:30 ਵਜੇ ਤੱਕ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਗਤ ਨੂੰ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਸਮੂਹ ਨਿਵਾਸੀ ਇਹ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਆਪਣੇ ਪਰਿਵਾਰਾਂ ਤੇ ਦੋਸਤਾਂ ਸਮੇਤ ਦੇਖਣ ਲਈ ਪੋਲੋ ਗਰਾਊਂਡ ਜ਼ਰੂਰ ਪੁੱਜਣ। ਉਨ੍ਹਾਂ ਦੱਸਿਆਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ 45 ਮਿੰਟ ਦਾ ਹੋਵੇਗਾ ਅਤੇ ਇਸ ਤੋਂ ਪਹਿਲਾਂ 5:30 ਤੋਂ 6:30 ਵਜੇ ਤੱਕ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।
                 Advertisement 
                
 
            
        
                 Advertisement 
                
 
            
        