ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਤੇਗ਼ ਬਹਾਦਰ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਏਗਾ ਰੋਸ਼ਨੀ ਤੇ ਆਵਾਜ਼ ਸ਼ੋਅ

ਡਿਜੀਟਲ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਬਾਰੇ ਪਾਇਆ ਜਾਵੇਗਾ ਚਾਨਣਾ
Advertisement

ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 4 ਨਵੰਬਰ ਦੀ ਸ਼ਾਮ ਨੂੰ ਪੋਲੋ ਗਰਾਊਂਡ ਵਿੱਚ ਕਰਵਾਏ ਜਾ ਰਹੇ ‘ਲਾਈਟ ਐਂਡ ਸਾਊਂਡ ਸ਼ੋਅ’ ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਡੀ ਸੀ ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਕਿਹਾ ਕਿ ਉਹ ਇਹ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜ਼ਰੂਰ ਦੇਖਣ ਅਤੇ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਹੋਣ। ਉਨ੍ਹਾਂ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲਿਦਾਨ ਬਾਰੇ ਚਾਨਣਾ ਪਾਇਆ ਜਾਵੇਗਾ। ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਅਤੇ ਐੱਸ ਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਅੱਜ ਸ਼ਾਮ ਪੋਲੋ ਗਰਾਊਂਡ ਵਿੱਚ 4 ਨਵੰਬਰ ਨੂੰ ਸ਼ਾਮ 7 ਵਜੇ ਤੋਂ 8.30 ਵਜੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਤੇ ਸ਼ੋਅ ਨੂੰ ਕਰਵਾਉਣ ਵਾਲੀ ਏਜੰਸੀ ਸਮੇਤ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਏ.ਡੀ.ਸੀ. ਨਵਰੀਤ ਸੇਖੋਂ ਨੇ ਦੱਸਿਆ ਕਿ 4 ਨਵੰਬਰ ਨੂੰ ਸ਼ਾਮ 5:30 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖਲਾ ਹੈ।

Advertisement
Advertisement
Show comments