ਖੇਤਰੀ ਪ੍ਰਤੀਨਿਧ
ਪਟਿਆਲਾ, 15 ਮਈ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ‘ਭਵਿੱਖ ਦੇ ਕਾਰੋਬਾਰੀ: ਸਟਾਰਟ-ਅੱਪ ਚੈਲੈਂਜ’ ਪ੍ਰਾਜੈਕਟ, ਵਿੱਚ ਨੌਜਵਾਨ, ਮਹਿਲਾਵਾਂ, ਦਿਵਿਆਂਗਜਨ, ਆਮ ਲੋਕਾਂ ਤੇ ਕਾਰੋਬਾਰੀ ਆਪਣੀ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ http://surl.li/bwwyq ਲਿੰਕ ’ਤੇ 12 ਜੂਨ ਤੱਕ ਆਪਣੀਆਂ ਯੋਜਨਾਵਾਂ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਕੰਪਿਊਟਰ ਆਦਿ ਦੀ ਵਰਤੋਂ ਨਹੀਂ ਕਰ ਸਕਦੇ ਉਹਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ-ਡੀ ਵਿੱਚ ਆ ਕੇ ਪ੍ਰਾਜੈਕਟ ’ਚ ਹਿੱਸਾ ਲੈ ਸਕਦੇ ਹਨ।