DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

literary seminar: ਭਾਈ ਵੀਰ ਸਿੰਘ ਨੂੰ ਸਮਰਪਿਤ ਸਾਹਿਤਕ ਗੋਸ਼ਟੀ

ਭਾਸ਼ਾ ਵਿਭਾਗ ਪੰਜਾਬ ਨੇ ਦੇਹਰਾਦੂਨ ’ਚ ਪ੍ਰ੍ਰੋਗਰਾਮ ਕਰਵਾਇਆ; ਭਾਈ ਵੀਰ ਸਿੰਘ ਨੂੰ ਪੰਜਾਬੀ ਸਾਹਿਤ ਦੇ ਨਿਰਮਾਤਾ: ਡਾ. ਜਗਦੀਪ ਸਿੰਘ

  • fb
  • twitter
  • whatsapp
  • whatsapp
featured-img featured-img
ਦੇਹਰਾਦੂਨ ’ਚ ਸਮਾਗਮ ਮੌਕੇ ਬੁਲਾਰਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।
Advertisement
ਭਾਸ਼ਾ ਵਿਭਾਗ ਪੰਜਾਬ ਵੱਲੋਂ ਆਧੁਨਿਕ ਕਾਲ ਦੇ ਮੋਢੀ ਪੰਜਾਬੀ ਕਵੀ ਅਤੇ ਪੰਜਾਬੀ ਦੇ ਪਹਿਲੇ ਨਾਵਲਕਾਰ ਭਾਈ ਵੀਰ ਸਿੰਘ ਨੂੰ ਸਮਰਪਿਤ ਡਾ. ਬਲਵੀਰ ਸਿੰਘ ਸਾਹਿਤ ਸਦਨ (ਪੰਜਾਬੀ ਯੂਨੀਵਰਸਿਟੀ ਕੈਂਪਸ) ਦੇਹਰਾਦੂਨ ਵਿਖੇ ਸਾਹਿਤਕ ਗੋਸ਼ਟੀ ਕਰਵਾਈ ਗਈ।

ਸਮਾਗਮ ਵਿੱਚ ਮੁੱਖ ਮਹਿਮਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਭਾਈ ਵੀਰ ਸਿੰਘ ਨੂੰ ਜਿੱਥੇ ਆਧੁਨਿਕ ਪੰਜਾਬੀ ਸਾਹਿਤ ਦਾ ਨਿਰਮਾਤਾ ਕਿਹਾ ਜਾਂਦਾ ਹੈ ਉੱਥੇ ਉਨ੍ਹਾਂ ਨੂੰ ਅਧਿਆਤਮਕ ਸ਼ਖ਼ਸੀਅਤ ਵਜੋਂ ਵੀ ਜਾਣਿਆ ਜਾਂਦਾ ਹੈ। ਵਿਸ਼ੇਸ਼ ਮਹਿਮਾਨ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਭਾਈ ਵੀਰ ਸਿੰਘ ਦਾ ਸ੍ਰੀ ਹੇਮਕੁੰਟ ਸਾਹਿਬ ਨਾਲ ਡੂੰਘਾ ਰਿਸ਼ਤਾ ਰਿਹਾ ਹੈ।

Advertisement

ਡਾ. ਅਮਰਜੀਤ ਸਿੰਘ ਮੁਖੀ ਪੰਜਾਬੀ ਵਿਭਾਗ, ਜਗਤ ਗੁਰੂ ਨਾਨਕ ਯੂਨੀਵਰਸਿਟੀ ਪਟਿਆਲਾ ਤੇ ਪ੍ਰੋ. ਕਮਲਵੀਰ ਸਿੰਘ ਨੇ ਭਾਈ ਵੀਰ ਸਿੰਘ ਦੀ ਸ਼ਖ਼ਸੀਅਤ ਅਤੇ ਰਚਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਭਾਈ ਵੀਰ ਸਿੰਘ ਦੇ ਸਾਹਿਤ ਦੀਆਂ ਸਾਰੀਆਂ ਪਰਤਾਂ ਨੂੰ ਇੱਕੋ ਚੌਖਟੇ ’ਚ ਲਿਆ ਕੇ ਸਮਝਣ ਦੀ ਲੋੜ ਹੈ। ਨੌਜਵਾਨ ਚਿੰਤਕ ਪ੍ਰੋ. ਕਮਲਵੀਰ ਸਿੰਘ ਨੇ ‘ਬਸਤੀਵਾਦੀ ਦੌਰ ’ਚ ਭਾਈ ਵੀਰ ਸਿੰਘ ਦੀਆਂ ਲਿਖਤਾਂ’ ਵਿਸ਼ੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਭਾਈ ਸਾਹਿਬ ਆਧੁਨਿਕ ਪੰਜਾਬੀ ਸਾਹਿਤ ਦੇ ਨਿਰਮਾਣ ਕਰਤਾਵਾਂ ’ਚੋਂ ਇੱਕ ਸਨ। ਉਨ੍ਹਾਂ ਨੇ ਅੰਗਰੇਜ਼ ਸਾਮਰਾਜ ਦੀਆਂ ਬਸਤੀਵਾਦੀਆਂ ਨੀਤੀਆਂ ਦੇ ਨਕਾਰਾਤਮਕ ਪੱਖਾਂ ਨੂੰ ਆਪਣੀਆਂ ਲਿਖਤਾਂ ਰਾਹੀਂ ਉਭਾਰਿਆ। ਪ੍ਰੋ. ਸੁਦਰਸ਼ਨ ਗਾਸੋ ਨੇ ਕਿਹਾ ਕਿ ਕਿਸੇ ਵੀ ਸਾਹਿਤ ਨੂੰ ਜੇ ਅਸੀਂ ਸੂਤਰਾਂ ’ਚ ਬੰਨ੍ਹ ਕੇ ਦੇਖਦੇ ਹਾਂ ਤਾਂ ਇਸ ਨਾਲ ਨਿਆ ਨਹੀਂ ਹੋ ਸਕਦਾ।

Advertisement

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਧੰਨਵਾਦੀ ਭਾਸ਼ਣ ’ਚ ਕਿਹਾ ਕਿ ਭਾਸ਼ਾ ਵਿਭਾਗ ਨੇ ਭਾਈ ਵੀਰ ਸਿੰਘ ਵਰਗੀ ਮਹਾਨ ਸ਼ਖ਼ਸੀਅਤ ਬਾਰੇ ਜੁੜ ਬੈਠ ਕੇ ਵਿਚਾਰਾਂ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਮਨਜੀਤ ਪੁਰੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ।

Advertisement
×