DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

local protest: ਬ੍ਰਾਹਮਣਮਾਜਰਾ ਵਾਲੀ ਸੜਕ ਦੀ ਮਾੜੀ ਹਾਲਤ ਖ਼ਿਲਾਫ਼ ਧਰਨਾ

ਪਾਤੜਾਂ-ਪਟਿਆਲਾ ਮੇਨ ਰੋਡ ’ਤੇ ਜਾਮ ਲਾਇਆ; ਐੱਸ ਡੀ ਓ ਵੱਲੋਂ ਸੋਮਵਾਰ ਤੱਕ ਕੰਮ ਸ਼ੁਰੂ ਕਰਾਉਣ ਦਾ ਭਰੋਸਾ

  • fb
  • twitter
  • whatsapp
  • whatsapp
featured-img featured-img
ਪਾਤੜਾਂ-ਪਟਿਆਲਾ ਮੇਨ ਰੋਡ ’ਤੇ ਧਰਨਾ ਦਿੰਦੇ ਹੋਏ ਲੋਕ
Advertisement
ਪਿੰਡ ਬ੍ਰਾਹਮਣਮਾਜਰਾ ਦੀ ਲੰਮੇ ਸਮੇਂ ਤੋਂ ਖਸਤਾ ਹਾਲ ਸੜਕ ਠੀਕ ਕਰਵਾਉਣ ਦੀ ਮੰਗ ਲਈ ਅੱਜ ਇਲਾਕਾ ਵਾਸੀਆਂ ਨੇ ਪਾਤੜਾਂ -ਪਟਿਆਲਾ ਮੁੱਖ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ| ਕਰੀਬ ਪੰਜ ਛੇ ਘੰਟੇ ਚੱਲੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਵਿੰਦਰ ਦੇਧਨਾ, ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਹਰਪਾਲ ਘੱਗਾ, ਨੌਜਵਾਨ ਭਾਰਤ ਸਭਾ ਦੇ ਆਗੂ ਦਵਿੰਦਰ ਛਬੀਲਪੁਰ ਨੇ ਕਿਹਾ ਕਿ ਬ੍ਰਾਹਮਣਮਾਜਰਾ ਲਿੰਕ ਸੜਕ ਵਿੱਚ ਥਾਂ-ਥਾਂ ਡੂੰਘੇ ਟੋਏ ਪਏ ਹੋਏ ਹਨ ਅਤੇ ਇਸ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ, ਵਿਦਿਆਰਥੀਆਂ, ਮਜ਼ਦੂਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਸੜਕ ਦੀ ਮੁਰੰਮਤ ਲਈ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈਪਰ ਸਬੰਧਤ ਵਿਭਾਗ ਵੱਲੋਂ ਇਸ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ।

ਇਸ ਰੋਸ ਪ੍ਰਦਰਸ਼ਨ ਦੌਰਾਨ ਪੀ ਡਬਲਿਊ ਡੀ ਵਿਭਾਗ ਦੇ ਐੱਸ ਡੀ ਓ ਸਰਬਜੀਤ ਸਿੰਘ ਵੱਲੋਂ ਮੌਕੇ 'ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਸੋਮਵਾਰ ਤੱਕ ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ| ਇਸ ਮੌਕੇ ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇ ਐਤਵਾਰ ਤੱਕ ਸੜਕ ਦਾ ਕੰਮ ਸ਼ੁਰੂ ਨਹੀਂ ਕੀਤਾ ਜਾਂਦਾ ਤਾਂ ਸੋਮਵਾਰ ਤੋਂ ਮੁੜ ਸੜਕ ਉੱਪਰ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਦੀ ਹੋਵੇਗੀ| ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ਭਰੋਸੇ ਦੇ ਕੇ ਸੰਘਰਸ਼ ਖ਼ਤਮ ਕਰਵਾਉਣ ਦੀ ਬਜਾਏ ਸੜਕ ਦਾ ਕੰਮ ਜ਼ਮੀਨੀ ਪੱਧਰ 'ਤੇ ਸ਼ੁਰੂ ਕਰਵਾਇਆ ਜਾਵੇ| ਧਰਨੇ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਦੇ ਹਰਭਜਨ ਬੁੱਟਰ, ਪਲਵਿੰਦਰ ਕੌਰ ਹਰਿਆਊ, ਨਛੱਤਰ ਸਿੰਘ ਅਰਾਈਾਮਾਜਰਾ, ਅਮਰਜੀਤ ਸਿੰਘ ਘੱਗਾ ਸਣੇ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ।

Advertisement

।

Advertisement

Advertisement
×