
ਰਾਜਵਿੰਦਰ ਖਹਿਰਾ ਦਾ ਸਨਮਾਨ ਕਰਦੇ ਹੋਏ ਭਰਤਇੰਦਰ ਚਹਿਲ ਅਤੇ ਬਿਕਰਮਜੀਤਇੰਦਰ ਚਹਿਲ।
ਖੇਤਰੀ ਪ੍ਰਤੀਨਿਧ
ਪਟਿਆਲਾ, 19 ਜਨਵਰੀ
ਲੋਕ ਇਨਸਾਫ਼ ਪਾਰਟੀ ਦੇ ਹਲਕਾ ਸਨੌਰ ਤੋਂ ਪ੍ਰਧਾਨ ਰਾਜਵਿੰਦਰ ਸਿੰਘ ਖਹਿਰਾ ਆਪਣੇ ਸਾਥੀਆਂ ਸਮੇਤ ਅੱਜ ਇਥੇ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਉਹ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਦੀ ਮੌਜੂਦਗੀ ’ਚ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲੋਕ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਦੇਖਦਿਆਂ ਦਿਨ-ਬ-ਦਿਨ ਹਲਕਾ ਸਨੌਰ ਦੇ ਵਿਚਲੇ ਹੋਰਾਂ ਪਾਰਟੀਆਂ ਨਾਲ ਸਬੰਧਤ ਆਗੂ ਅਤੇ ਵਰਕਰ ਪੀਐੱਲਸੀ ਨਾਲ਼ ਜੁੜ ਰਹੇ ਹਨ। ਇਸ ਨਾਲ ਪਾਰਟੀ ਨੂੰ ਮਜ਼ਬੂਤੀ ਮਿਲ ਰਹੀ ਹੈ। ਚਹਿਲ ਦੇ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਕ ਰਾਜਵਿਦਰ ਖਹਿਰਾ ਦੇ ਨਾਲ਼ ਪੀਐੱਲਸੀ ’ਚ ਸ਼ਾਮਲ ਹੋਣ ਵਾਲ਼ਿਆਂ ਵਿੱਚ ਸੰਦੀਪ ਸਿੰਘ, ਹਰਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ , ਹਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਮੌਜੂਦ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ