‘ਆਪ’ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਸਾਧੂ ਨਗਰ, ਕਪੂਰੀ ਅਤੇ ਅਲੀਪੁਰ ਵਜ਼ੀਰ ਸਾਹਿਬ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸ੍ਰੀ ਹਡਾਣਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਸਨੌਰ ਵਿੱਚ ਜੰਗੀ ਪੱਧਰ ‘ਤੇ ਵਿਕਾਸ ਕਾਰਜ ਆਰੰਭ ਕੀਤੇ ਹੋਏ ਹਨ। ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ ਗਈਆਂ ਹਨ। ਵਿਕਾਸ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਸਨੌਰ ਵਿੱਚ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਆਪ ਨਾਲ ਜੁੜ ਰਹੇ ਹਨ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਰਾਮ ਚੰਦਰ, ਜੀਤ ਸਿੰਘ, ਓਮ ਪ੍ਰਕਾਸ਼, ਗੁਰਚਰਨ ਸਿੰਘ, ਸੁਖਵਿੰਦਰ ਸਿੰਘ ,ਸੇਵਾ ਸਿੰਘ, ਗੁਰਮੁਖ ਸਿੰਘ, ਕਰਨੈਲ ਸਿੰਘ ,ਜਰਨੈਲ ਸਿੰਘ ,ਗੁਰਮੀਤ ਸਿੰਘ ਸਾਬਕਾ ਪੰਚ, ਗੁਰਮੁਖ ਸਿੰਘ, ਨਿਸ਼ਾਨ ਸਿੰਘ ,ਮਨੀ ਸਿੰਘ ,ਹਰਮੇਲ ਸਿੰਘ ,ਅਜੈਬ ਸਿੰਘ, ਲਖਵਿੰਦਰ ਸਿੰਘ, ਸੰਜੇ ਸਿੰਘ, ਸੁਖਵਿੰਦਰ ਸਿੰਘ ਸਰਪੰਚ, ਗੁਰਵਿੰਦਰ ਸਿੰਘ ਪੰਚ, ਚਮਕੌਰ ਸਿੰਘ ਪੰਚ, ਦੀਪ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਪਾਲ ਸਿੰਘ, ਲਾਭ ਸਿੰਘ, ਗੁਰਚੈਨ ਸਿੰਘ, ਗੁਰਵੀਰ ਸਿੰਘ, ਅਮਰੀਨ ਸਿੰਘ, ਰਾਮਵੀਰ ਸਿੰਘ, ਗਗਨਦੀਪ ਸਿੰਘ, ਕੁਲਵੰਤ ਸਿੰਘ ਸ਼ਾਮਲ ਹਨ ਇਸ ਮੌਕੇ ਚੇਅਰਮੈਨ ਬਲਦੇਵ ਸਿੰਘ,ਉਪ ਚੇਅਰਮੈਨ ਸਿਮਰਜੀਤ ਸਿੰਘ ਸੋਹਲ,ਲਖਵੀਰ ਸਿੰਘ ਲੱਖੀ , ਗੁਰਮੇਲ ਸਿੰਘ, ਗੁਰਿੰਦਰਪਾਲ ਸਿੰਘ , ਬਲਜਿੰਦਰ ਕੌਰ , ਗੁਰਜੰਟ ਸਿੰਘ ਸ਼ਾਮਲ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

