ਸਾਬਕਾ ਵਿਧਾਇਕ ਕੰਬੋਜ ਤੇ ਪੁੱਤਰ ਖ਼ਿਲਾਫ਼ ਲੁੱਕਆਊਟ ਨੋਟਿਸ : The Tribune India

ਸਾਬਕਾ ਵਿਧਾਇਕ ਕੰਬੋਜ ਤੇ ਪੁੱਤਰ ਖ਼ਿਲਾਫ਼ ਲੁੱਕਆਊਟ ਨੋਟਿਸ

ਸਾਬਕਾ ਵਿਧਾਇਕ ਕੰਬੋਜ ਤੇ ਪੁੱਤਰ ਖ਼ਿਲਾਫ਼ ਲੁੱਕਆਊਟ ਨੋਟਿਸ

ਸਰਬਜੀਤ ਸਿੰਘ ਭੰਗੂ

ਪਟਿਆਲਾ, 6 ਦਸੰਬਰ

ਰਾਜਪੁਰਾ ਵਾਸੀ ਪੱਤਰਕਾਰ ਰਮੇਸ਼ ਕੁਮਾਰ ਸ਼ਰਮਾ ਦੀ ਖੁਦਕੁਸ਼ੀ ਦੇ ਮਾਮਲੇ ’ਚ ਨਾਮਜ਼ਦ ਰਾਜਪੁਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਵੱਲੋਂ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਗਈ ਅਰਜ਼ੀ ਅੱਜ ਐਡੀਸ਼ਨਲ ਸੈਸ਼ਨ ਜੱਜ ਮਨੀਸ਼ ਅਰੋੜਾ ਦੀ ਅਦਾਲਤ ਵੱਲੋਂ ਖਾਰਜ ਕਰ ਦਿੱਤੀ ਗਈ ਹੈ। ਇਹ ਕੇਸ ਪਿਛਲੇ ਮਹੀਨੇ 11 ਨਵੰਬਰ ਨੂੰ ਥਾਣਾ ਸਿਟੀ ਰਾਜਪੁਰਾ ’ਚ ਦਰਜ ਹੋਇਆ ਸੀ। ਇਸ ਕੇਸ ਵਿੱਚ ਸ੍ਰੀ ਕੰਬੋਜ ਦੇ ਪੁੱਤਰ ਨਿਰਭੈ ਸਿੰਘ ਮਿਲਟੀ ਸਮੇਤ ਕੁਝ ਹੋਰ ਨਾਮ ਵੀ ਸ਼ਾਮਲ ਹਨ। ਸ਼ਿਕਾਇਤਕਰਤਾ ਧਿਰ ਦੇ ਕੇਸ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਐੱਚਪੀਐੱਸ ਵਰਮਾ ਨੇ ਜ਼ਮਾਨਤ ਅਰਜ਼ੀ ਖਾਰਜ ਹੋਣ ਪੁਸ਼ਟੀ ਕੀਤੀ ਹੈ। ਇਸ ਦੌਰਾਨ ਵਿਦੇਸ਼ ਉਡਾਰੀ ਮਾਰਨ ਤੋਂ ਰੋਕਣ ਲਈ ਸਥਾਨਕ ਪੁਲੀਸ ਵੱਲੋਂ ਕੇਂਦਰ ਸਰਕਾਰ ਨਾਲ ਲੋੜੀਂਦਾ ਰਾਬਤਾ ਸਾਧ ਕੇ ਹਰਦਿਆਲ ਕੰਬੋਜ ਅਤੇ ਉਸ ਦੇ ਪੁੱਤਰ ਮਿਲਟੀ ਖ਼ਿਲਾਫ਼ ਲੁੱਕਆਊਟ ਸਰਕੁਲਰ (ਐੱਲਓਸੀ) ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਐੱਸਐੱਸਪੀ ਵਰੁਣ ਸ਼ਰਮਾ ਨੇ ਪੱਤਰਕਾਰਾਂ ਦੇ ਜਵਾਲਾਂ ਦੇ ਜਾਵਬ ਦਿੰਦਿਆਂ ਦਿੱਤੀ। ਉਂਜ ਭਾਵੇਂ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ, ਪਰ ਇਨ੍ਹਾਂ ਦੋਵਾਂ ਪਿਓ-ਪੁੱਤਰ, ਖਾਸ ਕਰਕੇ ਸਾਬਕਾ ਵਿਧਾਇਕ ਦੇ ਵਿਦੇਸ਼ ਚਲੇ ਜਾਣ ਦੀ ਚਰਚਾ ਹੈ। ਉਹ ਪਹਿਲਾਂ ਵੀ ਕੁਝ ਮਹੀਨੇ ਵਿਦੇਸ਼ ’ਚ ਲਾ ਕੇ ਆਏ ਹਨ। ਵਿਦੇਸ਼ੋਂ ਪਰਤੇ ਹੀ ਸਨ ਕਿ ਕੁਝ ਦਿਨਾਂ ਬਾਅਦ ਧਾਰਾ 306 ਦਾ ਇਹ ਕੇਸ ਦਰਜ ਹੋ ਗਿਆ। ਫਿਰ ਉਹ ਰੂਪੋਸ਼ ਹੋ ਗਏ ਸਨ ਤੇ ਹੁਣ ਉਨ੍ਹਾਂ ਦੇ ਮੁੜ ਵਿਦੇਸ਼ ਚਲੇ ਜਾਣ ਦੀ ਚਰਚਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All