ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 10 ਫਰਵਰੀ
ਸਰਕਾਰੀ ਕੰਨਿਆ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਵੱਲੋਂ ਅੱਜ ਸਾਲਾਨਾ ਮੈਗਜ਼ੀਨ ਨਿੱਕੀਆਂ ਕਲੀਆਂ ਦੀ ਘੁੰਢ ਚੁਕਾਈ ਕੀਤੀ ਗਈ। ਕਰੋਨਾ ਦੇ ਸੰਕਟ ਕਾਲ ਵਿੱਚ ਸਕੂਲ ਵੱਲੋਂ ਈ ਮੈਗਜ਼ੀਨ ਛਾਪਿਆ ਗਿਆ ਸੀ, ਜਿਸ ਨੂੰ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਬਲਬੀਰ ਸਿੰਘ ਜੌੜਾ ਨੇ ਦੱਸਿਆ ਕੀ ਇਸ ਮੈਗਜ਼ੀਨ ਵਿੱਚ ਬੱਚਿਆਂ ਦੀਆਂ ਲਿਖਤਾਂ ਤਿੰਨੋਂ ਭਾਸ਼ਾਵਾਂ ਵਿੱਚ ਛਾਪੀਆਂ ਗਈਆਂ ਹਨ। ਵਿਦਿਆਰਥੀਆਂ ਦੁਆਰਾ ਬਣਾਈਆਂ ਪੇਂਟਿੰਗਜ਼ ਵੀ ਇਸ ਮੈਗਜ਼ੀਨ ਵਿੱਚ ਸ਼ਾਮਲ ਹਨ। ਉਨਾਂ ਦੱਸਿਆ ਕਿ ਕਰੋਨਾ ਕਾਲ ਦੌਰਾਨ ਕਰਵਾਏ ਗਏ ਆਨਲਾਈਨ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਇਸ ਮੈਗਜ਼ੀਨ ਦੁਆਰਾ ਸੰਭਾਲਿਆ ਗਿਆ ਹੈ। ਇਸ ਮੌਕੇ ਮੈਗਜ਼ੀਨ ਦੇ ਸੰਪਾਦਕ ਜਸਪਾਲ ਕੌਰ ਲੈਕਚਰਾਰ ਤੋਂ ਇਲਾਵਾ ਹੋਰ ਸਟਾਫ਼ ਮੈਂਬਰਾਨ ਵੀ ਮੌਜੂਦ ਸਨ।