DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Malerkotla DC Office: ਕਿਸਾਨਾਂ ਵੱਲੋਂ ਧਰਨਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੰਦੇ ਹੋਏ ਕਿਸਾਨ ਆਗੂ। -ਫੋਟੋ: ਕੁਠਾਲਾ
Advertisement

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਕਿਸਾਨਾਂ ਵੱਲੋਂ ਡੀ ਸੀ ਦਫਤਰ ਮਾਲੇਰਕੋਟਲਾ ਸਾਹਮਣੇ ਧਰਨਾ ਦੇ ਕੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਅਧਿਕਾਰੀਆਂ ਨੂੰ ਸੌਂਪਿਆ ਗਿਆ। ਧਰਨੇ ਦੀ ਅਗਵਾਈ ਬੀ ਕੇ ਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ ਕਰ ਰਹੇ ਸਨ। ਉਨ੍ਹਾਂ ਮੰਗ ਕੀਤੀ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ ਦਾ ਹੱਕ ਖੋਹਣ ਵਾਲਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਰੱਦ ਕੀਤੇ ਨਵੇਂ ਹੱਦ ਕਰਜ਼ੇ ਨੂੰ ਬਹਾਲ ਕਰ ਕੇ ਕਿਸਾਨਾਂ ਨੂੰ ਫਸਲੀ ਕਰਜ਼ੇ ਤੁਰੰਤ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਐਕਸਪ੍ਰੈਸ ਵੇਅ ਜਾਂ ਹੋਰ ਪ੍ਰਾਜੈਕਟਾਂ ਲਈ ਜ਼ਮੀਨਾਂ ਦਾ ਮੁਆਵਜ਼ਾ ਅਧਿਗ੍ਰਹਿਣ ਸੋਧ ਕਾਨੂੰਨ 2013 ਅਨੁਸਾਰ ਬਾਜ਼ਾਰੀ ਕੀਮਤ ਨੂੰ ਆਧਾਰ ਬਣਾ ਕੇ ਅਤੇ ਦੂਜੇ ਕਾਰਕ ਜੋੜ ਕੇ ਤੈਅ ਕੀਤਾ ਜਾਵੇ। ਇਸ ਮੌਕੇ ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਮਪੁਰ, ਮਾਨ ਸਿੰਘ ਸੱਦੋਪੁਰ ਅਤੇ ਰਜਿੰਦਰ ਸਿੰਘ ਭੋਗੀਵਾਲ ਨੇ ਵੀ ਸੰਬੋਧਨ ਕੀਤਾ।

Advertisement
Advertisement
×