ਬਜ਼ੁਰਗ ਜੋੜੇ ’ਤੇ ਹਮਲਾ ਕਰਨ ਵਾਲਾ ਕਾਬੂ
ਸਮਾਣਾ-ਪਟਿਆਲਾ ਸੜਕ ’ਤੇ ਸਥਿਤ ਪਿੰਡ ਢੈਂਠਲ ਵਿੱਚ ਬਜ਼ੁਰਗ ਜੋੜੇ ਦੇ ਘਰ ਵਿੱਚ ਦਾਖਲ ਹੋ ਕੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰਨ ਅਤੇ ਚੋਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ਦੇ ਮਾਮਲੇ ਵਿੱਚ ਸਦਰ ਪੁਲੀਸ ਨੇ ਉਸੇ ਪਿੰਡ ਦੇ ਨੌਜਵਾਨ ਜਗਸੀਰ ਸਿੰਘ ਨੂੰ...
Advertisement
ਸਮਾਣਾ-ਪਟਿਆਲਾ ਸੜਕ ’ਤੇ ਸਥਿਤ ਪਿੰਡ ਢੈਂਠਲ ਵਿੱਚ ਬਜ਼ੁਰਗ ਜੋੜੇ ਦੇ ਘਰ ਵਿੱਚ ਦਾਖਲ ਹੋ ਕੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰਨ ਅਤੇ ਚੋਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ਦੇ ਮਾਮਲੇ ਵਿੱਚ ਸਦਰ ਪੁਲੀਸ ਨੇ ਉਸੇ ਪਿੰਡ ਦੇ ਨੌਜਵਾਨ ਜਗਸੀਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਡੀਐੱਸਪੀ ਸਮਾਣਾ ਫਤਿਹ ਸਿੰਘ ਬਰਾੜ ਅਤੇ ਸਦਰ ਪੁਲੀਸ ਮੁਖੀ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ 3-4 ਸਤੰਬਰ ਦੀ ਰਾਤ ਨੂੰ ਮੁਲਜ਼ਮ ਚੋਰੀ ਦੇ ਇਰਾਦੇ ਨਾਲ ਬਜ਼ੁਰਗ ਜੋੜੇ ਦੇ ਘਰ ਵਿੱਚ ਦਾਖਲ ਹੋਇਆ ਅਤੇ ਲਖਵਿੰਦਰ ਸਿੰਘ ਅਤੇ ਉਸ ਦੀ ਪਤਨੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜੋ ਨੀਂਦ ਤੋਂ ਉੱਠੇ ਅਤੇ ਭੱਜ ਗਿਆ ਸੀ। ਪੁਲੀਸ ਅਨੁਸਾਰ ਮੁਲਜ਼ਮ ਖ਼ਿਲਾਫ਼ ਅਗਲੀ ਕਾਰਵਾਈ ਜਾਰੀ ਹੈ।
Advertisement
Advertisement