ਪੱਤਰ ਪ੍ਰੇਰਕ
ਦੇਵੀਗੜ੍ਹ, 19 ਜੂਨ
ਥਾਣਾ ਜੁਲਕਾਂ ਵਿਖੇ ਪਿੰਡ ਰੌਹੜ ਜਾਗੀਰ ਵਿਖੇ ਦੋ ਕਾਰਾਂ ਦੀ ਟੱਕਰ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲੀਸ ਥਾਣਾ ਜੁਲਕਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਬਟਰੌਹਨ ਜ਼ਿਲ੍ਹਾ ਅੰਬਾਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਲੜਕਾ ਬਲਜਿੰਦਰ ਸਿੰਘ ਆਪਣੀ ਕਾਰ ਨੰਬਰ ਐਚ.ਆਰ. 05 ਐਕਸ-7411 ’ਤੇ ਬੱਸ ਅੱਡਾ ਰੌਹੜ ਜਾਗੀਰ ਨੇੜੇ ਜਾ ਰਿਹਾ ਸੀ ਕਿ ਇੱਕ ਕਾਰ ਨੰਬਰ ਪੀ.ਬੀ. 03 ਏ.ਟੀ.-3151ਦੇ ਡਰਾਈਵਰ ਗੋਬਿੰਦ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਲਹਿਰਾ ਮੁਹੱਬਤ ਜ਼ਿਲ੍ਹਾ ਬਠਿੰਡਾ ਨੇ ਆਪਣੀ ਕਾਰ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਬਲਜਿੰਦਰ ਸਿੰਘ ਦੀ ਕਾਰ ’ਚ ਮਾਰੀ। ਇਸ ਹਾਦਸੇ ’ਚ ਬਲਜਿੰਦਰ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਜੁਲਕਾਂ ਦੀ ਪੁਲੀਸ ਨੇ ਗੋਬਿੰਦ ਸਿੰਘ ਵਾਸੀ ਲਹਿਰਾ ਮੁਹੱਬਤ ਬਠਿੰਡਾ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।