ਖੇਤਰੀ ਪ੍ਰਤੀਨਿਧ
ਪਟਿਆਲਾ, 3 ਅਕਤੂਬਰ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇੱਕ ਦਫ਼ਤਰੀ ਹੁਕਮ ਜਾਰੀ ਕਰਕੇ ਇੰਜ ਮਨਜੀਤ ਸਿੰਘ ਉਪ ਮੁੱਖ ਇੰਜਨੀਅਰ ਸੇਲਜ 1 ਨੂੰ ਤਰੱਕੀ ਦੇ ਕੇ ਮੁੱਖ ਇੰਜੀਨੀਅਰ ਟੈਕਨੀਕਲ ਆਡਿਟ ਤੇ ਇੰਸਪੈਕਸ਼ਨ ਨਿਯੁਕਤ ਕੀਤਾ ਹੈ। ਇੰਜ ਮਨਜੀਤ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਇੰਜਨੀਅਰ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ ਹੈ। ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇੰਜਨੀਅਰਾਂ ਅਤੇ ਸ਼ੁਭਚਿੰਤਕਾਂ ਵੱਲੋਂ ਉਨ੍ਹਾਂ ਨੂੰ ਬੁੱਕੇ ਭੇਟ ਕਰਕੇ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।