majithia: ਮਾਨ ਨੇ ਮੇਰੇ ਨਾਲ ਜੇਲ੍ਹ ’ਚ ਲਾਲ ਸਿੰਘ ਨੂੰ ਮਿਲਣ ਨਹੀਂ ਦਿੱਤਾ: ਮਜੀਠੀਆ
ਅਕਾਲੀ ਆਗੂ ਨੇ ਲਾਲ ਸਿੰਘ ਦੇ ਪਰਿਵਾਰ ਨਾਲ ਵੰਡਾਇਆ
ਸਾਬਕਾ ਮੰਤਰੀ ਲਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਆਦਿ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਣੇ ਕਈ ਆਗੂ ਉਨ੍ਹਾਂ ਦੇ ਪਟਿਆਲਾ ਸਥਿਤ ਗ੍ਰਹਿ ਵਿਖੇ ਪੁੱਜੇ।
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਗਰੋਂ ਮਜੀਠੀਆ ਨੇ ਕਿਹਾ, ‘‘ਲਾਲ ਸਿੰਘ ਨੇ ਮੈਨੂੰ ਕਈ ਵਾਰ ਕੁਝ ਬਿਆਨ ਦੇਣ ਤੋਂ ਰੋਕਿਆ ਤੇ ਕਿਹਾ ਸੀ ਕਿ ਅਜਿਹੇ ਬਿਆਨਾਂ ਦੇ ਨਾਲ ਮੇਰੇ ਆਪਣੇ ਵੀ ਖ਼ਫ਼ਾ ਹੋ ਜਾਣਗੇ। ਅੱਜ ਕੱਲ੍ਹ ਦੀ ਸਿਆਸਤ ਬੜੀ ਮਾੜੀ ਹੋ ਚੁੱਕੀ ਹੈ।’’ ਉਨ੍ਹਾਂ ਕਿਹਾ ਕਿ ਜਦੋਂ ਉਹ ਜੇਲ੍ਹ ਵਿਚ ਸੀ ਤਾਂ ਲਾਲ ਸਿੰਘ ਜੇਲ੍ਹ ’ਚ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਦੁਸ਼ਮਣੀ ਰੱਖਦਿਆਂ ਲਾਲ ਸਿੰਘ ਨੂੰ ਮਿਲਣ ਨਹੀਂ ਦਿੱਤਾ। ਇਸ ਮੌਕੇ ਸ੍ਰੀ ਮਜੀਠੀਆ ਨੇ ਤਸਕਰ ਸ਼ਾਨ ਭਿੰਡਰ ਦੇ ਮਾਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਵੀ ਕੀਤੀ। ਇਸ ਵੇਲੇ ਐੱਸ ਪੀ ਐੱਸ ਓਬਰਾਏ, ਵਿਧਾਇਕ ਦੇਵ ਸਿੰਘ ਮਾਨ, ਸੁਰਜੀਤ ਸਿੰਘ ਬਰਨਾਲਾ ਦੀ ਪਤਨੀ, ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਵਿਧਾਇਕ ਜਸਬੀਰ ਸਿੰਘ ਗਿੱਲ, ਚੇਅਰਮੈਨ ਸੁਰਿੰਦਰ ਮਿੱਤਲ, ਦਰਸ਼ਨ ਸਿੰਘ ਸਿੱਧੂ ਸ਼ੁਤਰਾਣਾ, ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ, ਸਾਬਕਾ ਵਿਧਾਇਕ ਗੁਰਇਕਬਾਲ ਕੌਰ ਆਦਿ ਨੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦੇ ਦੇਹਾਂਤ ’ਤੇ ਸਾਬਕਾ ਵਿਧਾਇਕ ਸਮਾਣਾ ਰਜਿੰਦਰ ਸਿੰਘ, ਬੀਬਾ ਰਵਿੰਦਰ ਕੌਰ, ਰਵੀ ਤਮਨ ਰਾਜ ਸਿੰਘ ਆਦਿ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

