DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

PunjabPolitics: ਮਾਨ ਵੀਡੀਓ ਸਹੀ ਜਾਂ ਗ਼ਲਤ ਹੋਣ ਦੀ ਪੁਸ਼ਟੀ ਕਰਨ: ਇਯਾਲੀ

ਸੁਖਬੀਰ ਬਾਦਲ ਦਾ ਕਰੀਬੀ ਲਖਬੀਰ ਲੌਟ ‘ਵਾਰਸ ਪੰਜਾਬ ਦੇ’ ਿਵੱਚ ਸ਼ਾਮਲ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ (ਵਾਰਸ ਪੰਜਾਬ) ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਖ਼ੁਦ ਵੀਡੀਓ ਦੀ ਸਚਾਈ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਜੇਕਰ ਇਹ ਵੀਡੀਓ ਸਹੀ ਹੈ, ਤਾਂ ਭਗਵੰਤ ਮਾਨ ਨੂੰ ਤੁਰੰਤ ਸੰਗਤ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਵਿਧਾਇਕ ਇਆਲੀ ਨੇ ਅੱਜ ਇੱਥੇ ਮੀਡੀਆ ਕਲੱਬ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਚੱਲ ਰਹੇ ਵਿਵਾਦ ਦਾ ਸਾਰਾ ਸੱਚ ਸੰਗਤ ਦੇ ਸਾਹਮਣੇ ਆਉਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੋਟ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ (ਵਾਰਸ ਪੰਜਾਬ) ਵਿੱਚ ਸ਼ਾਮਲ ਹੋ ਗਏ। ਸ੍ਰੀ ਇਆਲੀ ਨੇ ਕਿਹਾ ਕਿ ਪੰਥਕ ਸੋਚ ਵਾਲੇ ਆਗੂ ਪਾਰਟੀ ਨਾਲ ਜੁੜ ਰਹੇ ਹਨ ਤੇ ਸਮੁੱਚੀਆਂ ਪੰਥਕ ਧਿਰਾਂ ਨੂੰ ਇੱਕ ਮੰਚ ‘ਤੇ ਲਿਆਉਣ ਲਈ ਗੱਲਬਾਤ ਚੱਲ ਰਹੀ ਹੈ। ਆਦੇਸ਼ ਪ੍ਰਤਾਪ ਸਿੰਘ ਕੈਰੋਂ ਬਾਰੇ ਉਨ੍ਹਾਂ ਦੱਸਿਆ ਕਿ ਉਹ ਹਾਲੇ ਪਾਰਟੀ ਵਿੱਚ ਸ਼ਾਮਲ ਨਹੀਂ ਹੋਏ ਪਰ ਉਨ੍ਹਾਂ ਨਾਲ ਰਾਬਤਾ ਕਾਇਮ ਹੈ।

ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਡੱਕਣ ਦਾ ਖ਼ਾਮਿਆਜ਼ਾ ਭੁਗਤਣਾ ਪਵੇਗਾ: ਤਰਸੇਮ ਸਿੰਘ

ਅਕਾਲੀ ਦਲ (ਵਾਰਸ ਪੰਜਾਬ) ਦੇ ਮੁੱਖ ਆਗੂ ਅਤੇ ਸੰਸਦ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦੀ ਕਥਿਤ ਸ਼ਹਿ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਕਸੂਰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਡੱਕਿਆ ਹੈ, ਜਿਸ ਦਾ ਖ਼ਾਮਿਆਜ਼ਾ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਦਰਬਾਰ ਵਿੱਚ ਭੁਗਤਣਾ ਪਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਸਾਫ਼ ਕੀਤਾ ਕਿ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਹਨ ਅਤੇ ਮਨਪ੍ਰੀਤ ਸਿੰਘ ਇਆਲੀ ਨੂੰ ਡਿਪਟੀ ਸੀ ਐੱਮ ਬਣਾਉਣ ਬਾਰੇ ਕੋਈ ਵਿਚਾਰ ਨਹੀਂ ਹੈ, ਕਿਉਂਕਿ ਪਾਰਟੀ ਪਹਿਲਾਂ ਹੀ ਡਿਪਟੀ ਸੀ ਐੱਮ ਦਾ ਅਹੁਦਾ ਦਲਿਤ ਭਾਈਚਾਰੇ ਨੂੰ ਦੇਣ ਦਾ ਐਲਾਨ ਕਰ ਚੁੱਕੀ ਹੈ। ਜਥੇਦਾਰ ਵੱਲੋਂ ਸਿੱਖ ਵਿਧਾਇਕਾਂ ਨੂੰ ਤਲਬ ਕੀਤੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਉਨ੍ਹਾਂ ਦਾ ਹਰ ਹੁਕਮ ਸਿਰ-ਮੱਥੇ ਪ੍ਰਵਾਨ ਕਰਨਗੇ।

Advertisement

Advertisement
Advertisement
×