ਮਨਪ੍ਰੀਤ ਬਾਦਲ ਵੱਲੋਂ ਟੌਹੜਾ ਪਰਿਵਾਰ ਨਾਲ ਮੁਲਾਕਾਤ
ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਅਕਾਲ ਚਲਾਣੇ ਸਬੰਧੀ ਦੁੱਖ ਪ੍ਰਗਟ ਕਰਨ ਲਈ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਿੰਡ ਟੌਹੜਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਹਰਮੇਲ ਸਿੰਘ ਟੌਹੜਾ ਦੀ ਪਤਨੀ ਬੀਬੀ ਕੁਲਦੀਪ ਕੌਰ ਟੌਹੜਾ ਸਮੇਤ ਦੋਵੇਂ...
ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਅਕਾਲ ਚਲਾਣੇ ਸਬੰਧੀ ਦੁੱਖ ਪ੍ਰਗਟ ਕਰਨ ਲਈ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਿੰਡ ਟੌਹੜਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਹਰਮੇਲ ਸਿੰਘ ਟੌਹੜਾ ਦੀ ਪਤਨੀ ਬੀਬੀ ਕੁਲਦੀਪ ਕੌਰ ਟੌਹੜਾ ਸਮੇਤ ਦੋਵੇਂ ਪੁੱਤਰਾਂ ਹਰਿੰਦਰਪਾਲ ਸਿੰਘ ਟੌਹੜਾ ਤੇ ਕੰਵਰਵੀਰ ਸਿੰਘ ਟੌਹੜਾ ਸਮੇਤ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਇਨ੍ਹਾਂ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਵੀ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਦੇਣ ਸਮਾਜ ਕਦਾਚਿਤ ਵੀ ਨਹੀਂ ਦੇ ਸਕੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੂੰ ਵੀ ਬੇਬਾਕੀ ਨਾਲ ਆਪਣੀ ਗੱਲ ਆਖਣ ਦੀ ਰੱਖਣ ਵਾਲਾ ਇਨਸਾਨ ਕਰਾਰ ਦਿੱਤਾ। ਉਨ੍ਹਾਂ ਆਖਿਆ ਗਿਆ ਅੱਜ ਕੱਲ੍ਹ ਇਸ ਕਦਰ ਖਰੀ ਤੇ ਸਪੱਸ਼ਟ ਗੱਲ ਕਹਿਣ ਵਾਲੇ ਲੋਕਾਂ ਦੀ ਤੋਟ ਆ ਗਈ ਹੈ ਜੋ ਸਮਾਜ ਅਤੇ ਰਾਜਨੀਤੀ ਵਿੱਚ ਨਿਘਾਰ ਦਾ ਇੱਕ ਕਾਰਨ ਹੈ ਇਸ ਮੌਕੇ ਪਿੰਡ ਦੇ ਸਰਪੰਚ ਸੁਖਜਿੰਦਰ ਸਿੰਘ ਟੌਹੜਾ, ਪੰਚ ਤੇ ਨੌਜਵਾਨਾਂ ਆਗੂ ਸਨੀ ਟੌਹੜਾ ਪ੍ਰਿੰਸੀਪਲ ਭਰਪੂਰ ਸਿੰਘ ਲੌਟ, ਪੀਏ ਸੁਖਦੇਵ ਸਿੰਘ ਪੰਡਤਾਂਖੇੜੀ, ਅਮਰਿੰਦਰ ਸਿੰਘ ਕਾਲੇਕਾ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ।